HomeNationalਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੁਆਖਾਈ ਦੇ ਸ਼ੁਭ ਮੌਕੇ ’ਤੇ ਦਿੱਤੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੁਆਖਾਈ ਦੇ ਸ਼ੁਭ ਮੌਕੇ ’ਤੇ ਦਿੱਤੀਆਂ ਵਧਾਈਆਂ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੁਆਖਾਈ ਦੇ ਸ਼ੁਭ ਮੌਕੇ ’ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਨੁਆਖਾਈ ਇੱਕ ਅਜਿਹਾ ਤਿਉਹਾਰ ਹੈ ਜੋ ਕਿਸਾਨਾਂ, ਫ਼ਸਲ ਦੀ ਕਟਾਈ ਅਤੇ ਆਪਸੀ ਸਾਂਝ ਦੀ ਭਾਵਨਾ ਨੂੰ ਸਮਰਪਿਤ ਹੈ।

ਪ੍ਰਧਾਨ ਮੰਤਰੀ ਨੇ ਕਾਮਨਾ ਕੀਤੀ ਕਿ ਇਹ ਵਿਸ਼ੇਸ਼ ਮੌਕਾ ਸਮਾਜ ਵਿੱਚ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ ਅਤੇ ਹਰ ਕਿਸੇ ਦੇ ਜੀਵਨ ਵਿੱਚ ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਨੁਆਖਾਈ ਜੁਹਾਰ!” ਉਨ੍ਹਾਂ ਨੇ ਨੁਆਖਾਈ ਦੀਆਂ ਨਿੱਘੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਕਿਸਾਨਾਂ, ਫ਼ਸਲ ਦੀ ਕਟਾਈ ਅਤੇ ਸਮਾਜ ਵਿੱਚ ਆਪਸੀ ਸਾਂਝ ਦੀ ਭਾਵਨਾ ਦਾ ਜਸ਼ਨ ਮਨਾਉਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੌਕਾ ਸਦਭਾਵਨਾ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸਮਾਜ ਵਿੱਚ ਸ਼ਾਂਤੀ ਤੇ ਖੁਸ਼ਹਾਲੀ ਲਿਆਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments