Wednesday, September 16, 2026
Home Punjab Malerkotla ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 551 ਦਿਨ ਪੂਰੇ; ਨਸ਼ਿਆਂ ਖ਼ਿਲਾਫ਼ ਜੰਗ ਨੂੰ...

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 551 ਦਿਨ ਪੂਰੇ; ਨਸ਼ਿਆਂ ਖ਼ਿਲਾਫ਼ ਜੰਗ ਨੂੰ ਹਰ ਪਿੰਡ ਤੇ ਵਾਰਡ ਦੀ ਲੋਕ-ਲਹਿਰ ਬਣਾਉਣ ਦਾ ਸੱਦਾ

0
4
• ਡਿਫੈਂਸ ਕਮੇਟੀਆਂ ਘਰ-ਘਰ ਤੱਕ ਵਧਾਉਣ ਲੋਕ-ਚੇਤਨਾ ਦਾ ਘੇਰਾ; ਨਸ਼ਾ ਛੱਡਣ ਵਾਲਿਆਂ ਦਾ ਹੱਥ ਫੜੀਏ, ਤਸਕਰਾਂ ਖ਼ਿਲਾਫ਼ ਡਟ ਕੇ ਖੜ੍ਹੀਏ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
• ਲੋਕਾਂ ਦੀ ਸਾਂਝ ਨਾਲ ਨਸ਼ਿਆਂ ਦੀ ਲਾਹਨਤ ਨੂੰ ਮਾਤ ਦੇ ਕੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਵਾਂਗੇ: ਵਿਧਾਇਕ ਗੱਜਣਮਾਜਰਾ
ਅਮਰਗੜ੍ਹ/ਮਾਲੇਰਕੋਟਲਾ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 551 ਦਿਨ ਪੂਰੇ ਹੋਣ ਮੌਕੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਦਰ ਤੱਕ ਲਿਜਾਣ ਅਤੇ ਪਿੰਡ ਤੇ ਵਾਰਡ ਪੱਧਰ ’ਤੇ ਜਨਤਕ ਭਾਗੀਦਾਰੀ ਹੋਰ ਵਧਾਉਣ ਦਾ ਸੱਦਾ ਦਿੱਤਾ ਗਿਆ।
ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਵਿਧਾਨ ਸਭਾ ਹਲਕਾ-106 ਅਮਰਗੜ੍ਹ ਅਧੀਨ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ 551 ਦਿਨਾਂ ਦਾ ਇਹ ਸਫ਼ਰ ਨਸ਼ਿਆਂ ਖ਼ਿਲਾਫ਼ ਸਾਂਝੀ ਲੜਾਈ ਨੂੰ ਹੋਰ ਦ੍ਰਿੜ੍ਹਤਾ ਨਾਲ ਅੱਗੇ ਵਧਾਉਣ ਦਾ ਸੰਦੇਸ਼ ਦਿੰਦਾ ਹੈ। ਹੁਣ ਡਿਫੈਂਸ ਕਮੇਟੀਆਂ ਹਰ ਪਿੰਡ ਅਤੇ ਸ਼ਹਿਰੀ ਵਾਰਡ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਵਿਰੁੱਧ ਲੋਕ-ਚੇਤਨਾ ਦਾ ਘੇਰਾ ਹੋਰ ਵਿਸ਼ਾਲ ਕਰਨ।
ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਸਿਰਫ਼ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਵਿਅਕਤੀ ਨੂੰ ਮੁੜ ਜ਼ਿੰਦਗੀ ਨਾਲ ਜੋੜਨਾ ਵੀ ਇਸ ਲੜਾਈ ਦਾ ਮਨੁੱਖੀ ਪੱਖ ਹੈ। ਪਰਿਵਾਰ, ਸਮਾਜ ਅਤੇ ਡਿਫੈਂਸ ਕਮੇਟੀਆਂ ਅਜਿਹੇ ਨੌਜਵਾਨਾਂ ਦਾ ਹੱਥ ਫੜਨ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਮੁੜਨ ਲਈ ਹੌਸਲਾ ਦੇਣ।
ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਲੋਕਾਂ ਤੇ ਪ੍ਰਸ਼ਾਸਨ ਵਿਚਕਾਰ ਮਜ਼ਬੂਤ ਸਾਂਝ ਬਣਾਉਂਦਿਆਂ ਨਸ਼ਿਆਂ ਸਬੰਧੀ ਜਾਗਰੂਕਤਾ ਵਧਾਉਣ। ਉਨ੍ਹਾਂ ਕਿਹਾ, “ਹਰ ਨੌਜਵਾਨ ਨੂੰ ਨਸ਼ੇ ਤੋਂ ਬਚਾਉਣਾ ਇੱਕ ਪਰਿਵਾਰ ਦੀ ਖੁਸ਼ੀ ਬਚਾਉਣ ਦੇ ਬਰਾਬਰ ਹੈ। ਜਦੋਂ ਪੂਰਾ ਸਮਾਜ ਇੱਕਜੁੱਟ ਹੋ ਕੇ ਨਸ਼ਿਆਂ ਖ਼ਿਲਾਫ਼ ਖੜ੍ਹਾ ਹੋਵੇਗਾ ਤਾਂ ਇਸ ਲਾਹਨਤ ਦੀਆਂ ਜੜ੍ਹਾਂ ਕਮਜ਼ੋਰ ਹੋਣਗੀਆਂ।”
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੁਣ ਹਰ ਘਰ ਦੀ ਆਵਾਜ਼ ਅਤੇ ਹਰ ਮੁਹੱਲੇ ਦੀ ਸਾਂਝੀ ਜ਼ਿੰਮੇਵਾਰੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ, ਸਿੱਖਿਆ, ਹੁਨਰ ਅਤੇ ਉਸਾਰੂ ਜੀਵਨ ਨਾਲ ਜੋੜਦਿਆਂ ਤੰਦਰੁਸਤ, ਖੁਸ਼ਹਾਲ ਅਤੇ ਹੱਸਦਾ-ਖੇਡਦਾ ‘ਰੰਗਲਾ ਪੰਜਾਬ’ ਬਣਾਉਣ ਦੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
      ਇਸ ਮੌਕੇ  ਐਸ.ਡੀ.ਐਮ ਅਮਰਗੜ੍ਹ ਰਾਜੇਸ਼ ਕੁਮਾਰ, ਡੀ.ਐੱਸ.ਪੀ  ਅਮਰਗੜ੍ਹ ਸੰਜੀਵ ਕਪੂਰ , ਜ਼ਿਲ੍ਹਾ ਕੁਆਡੀਨੇਟਰ ਨਿਸਾਰ ਅਹਿਮਦ ਛੰਨਾ,ਜ਼ਿਲਾ ਪਰਿਸ਼ਦ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ ਬਨਬੌਰਾ, ਸਰਪੰਚ ਬਲਦੇਵ ਸਿੰਘ ਦੁੱਲਮਾ, ਵਿਧਾਇਕ ਪੀ.ਏ ਅਭੀਜੋਤ ਸਿੰਘ ਤੋਂ ਇਲਾਵਾ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ  ਸ਼ਾਮਲ ਸਨ

LEAVE A REPLY

Please enter your comment!
Please enter your name here