Saturday, September 19, 2026
Home Punjab Ludhiana ਜਸਪ੍ਰੀਤ ਸਿੰਘ ਪੰਧੇਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਜਸਪ੍ਰੀਤ ਸਿੰਘ ਪੰਧੇਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

0
3

ਲੁਧਿਆਣਾ, 18 ਸਤੰਬਰ 

ਅੱਜ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਢੇਰੀ ਦੇ ਸਰਪੰਚ ਅਤੇ ਕਿਸਾਨ ਵਿੰਗ ਹਲਕਾ ਸਾਹਨੇਵਾਲ ਦੇ ਪ੍ਰਧਾਨ ਸਰਪੰਚ ਜਸਪ੍ਰੀਤ ਸਿੰਘ ਪੰਧੇਰ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਲੁਧਿਆਣਾ ਵਿਖੇ ਮੁਲਾਕਾਤ ਕੀਤੀ ਗਈ ਇਸ ਮੌਕੇ ਉਨਾਂ ਦੇ ਭਰਾ ਸਤਵੰਤ ਸਿੰਘ ਪੰਧੇਰ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਪ੍ਰੀਤ ਸਿੰਘ ਪੰਧੇਰ ਨੇ ਆਖਿਆ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਨਾਲ ਮੁਲਾਕਾਤ ਕਰਨ ਦਾ ਸੁਨਹਿਰਾ ਮੌਕਾ ਮਿਲਿਆ ਅਤੇ ਇਹ ਮੌਕਾ ਪੰਜਾਬ ਦੇ ਕੈਬਨਟ ਮੰਤਰੀ ਸਰਦਾਰ ਹਰਦੀਪ ਸਿੰਘ ਮੁੰਡੀਆ ਜੀ ਦੀ ਬਦੌਲਤ ਨਸੀਬ ਹੋਇਆ।ਉਹਨਾਂ ਕਿਹਾ ਕਿ ਇਸ ਮੌਕੇ ਜਿੱਥੇ ਪਿੰਡ ਢੇਰੀ ਦੇ ਵਿਕਾਸ ਕਾਰਜਾਂ ਦੇ ਕੰਮਾਂ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਨਾਲ ਕਾਫੀ ਲੰਮਾ ਸਮਾਂ ਵਿਚਾਰਾ ਕੀਤੀਆ ਗਈਆਂ ਉੱਥੇ ਹੀ ਪੰਜਾਬ ਦੇ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆ ਜੀ ਦੇ ਵੱਲੋਂ ਹਲਕੇ ਅੰਦਰ ਕੀਤੇ ਗਏ ਕੰਮਾਂ ਸਬੰਧੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੂੰ ਜਾਣੂ ਕਰਵਾਇਆ ਗਿਆ ਕਿਉਂਕਿ ਮੰਤਰੀ ਹਰਦੀਪ ਸਿੰਘ ਮੁੰਡੀਆਂ ਜੀ ਵੱਲੋਂ ਲਗਾਤਾਰ ਹਲਕੇ ਅੰਦਰ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਦੇ ਕੰਮ ਕਰਵਾਏ ਜਾ ਰਹੇ ਹਨ ਜੋ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕਰਵਾਏ।ਉਹਨਾਂ ਕਿਹਾ ਕਿ ਕੇ ਹਲਕੇ ਅੰਦਰ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਦੇ ਚੱਲ ਰਹੇ ਕੰਮਾਂ ਲਈ ਜਿੱਥੇ ਮੰਤਰੀ ਹਰਦੀਪ ਸਿੰਘ ਮੁੰਡੀਆ ਜੀ ਦਾ ਧੰਨਵਾਦ ਕੀਤਾ ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਧੰਨਵਾਦ ਕਰਦੇ ਹਾਂ ਜਿਨਾਂ ਦੇ ਵੱਲੋਂ ਲਗਾਤਾਰ ਵੱਡੇ ਪੱਧਰ ਤੇ ਹਲਕੇ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਜੀ ਨੂੰ ਵੱਡੀ ਲੀਡ ਦੇ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਾਂਗੇ ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਪੰਜਾਬ ਦੇ ਮੁੱਖ ਮੰਤਰੀ ਫਿਰ ਤੋਂ ਬੰਨਣਗੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਗੇ।

LEAVE A REPLY

Please enter your comment!
Please enter your name here