Monday, October 12, 2026
Home Patiala Updates ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ 33 ਲੱਖ ਰੁਪਏ ਦੀ ਲਾਗਤ ਨਾਲ ਬਣੇ...

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ 33 ਲੱਖ ਰੁਪਏ ਦੀ ਲਾਗਤ ਨਾਲ ਬਣੇ ਫੁੱਟਪਾਥ ਦਾ ਉਦਘਾਟਨ

0
8
ਪਟਿਆਲਾ: ਪਟਿਆਲਾ ਸ਼ਹਿਰ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਖੰਡਾ ਚੌਂਕ ਤੋਂ ਅੱਗੇ ਬਾਰਾਂਦਰੀ ਬਾਗ਼ ਨੇੜੇ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਫੁੱਟਪਾਥ ਦਾ ਉਦਘਾਟਨ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ ਹੈ। ਫੁੱਟਪਾਥ ਦੇ ਨਿਰਮਾਣ ਨਾਲ ਇਲਾਕੇ ਵਿੱਚ ਪੈਦਲ ਚੱਲਣ ਵਾਲੇ ਲੋਕਾਂ ਨੂੰ ਸਹੂਲਤ ਮਿਲੇਗੀ ਅਤੇ ਆਵਾਜਾਈ ਨੂੰ ਵੀ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਐਕਸੀਅਨ ਸ੍ਰੀ ਪਿਯੂਸ਼ ਅਗਰਵਾਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।

LEAVE A REPLY

Please enter your comment!
Please enter your name here