Wednesday, September 23, 2026
Home Punjab Ludhiana ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ ਨੇ ਸਮੀਖਿਅ ਮੀਟਿੰਗ ਦੀ ਕੀਤੀ ਪ੍ਰਧਾਨਗੀ

ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ ਨੇ ਸਮੀਖਿਅ ਮੀਟਿੰਗ ਦੀ ਕੀਤੀ ਪ੍ਰਧਾਨਗੀ

0
2

ਲੁਧਿਆਣਾ, 23 ਸਤੰਬਰ (000) –

ਲੁਧਿਆਣਾ, ਮੋਗਾ, ਰੂਪਨਗਰ ਤੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹਿਆਂ ਦੇ ਨੌਜਵਾਨ ਲੈ ਸਕਦੇ ਹਨ ਹਿੱਸਾ

ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਸ਼ਿਖਾ ਭਗਤ ਨੇ ਆਰਮੀ ਰਿਕਰੂਟਮੈਂਟ ਦਫ਼ਤਰ (ਏ.ਆਰ.ਓ), ਲੁਧਿਆਣਾ ਦੇ ਭਰਤੀ ਨਿਰਦੇਸ਼ਕ ਅਤੇ ਫੌਜ ਦੇ ਅਧਿਕਾਰੀਆਂ ਨਾਲ ਮਿਲ ਕੇ 04 ਤੋਂ10 ਅਕਤੂਬਰ, 2026 ਤੱਕ ਹੋਣ ਵਾਲੀ ‘ਅਗਨੀਵੀਰ ਭਰਤੀ ਰੈਲੀ 2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਜ਼ੋਨਲ ਭਰਤੀ ਦਫ਼ਤਰ, ਜਲੰਧਰ ਅਧੀਨ ਆਰਮੀ ਰਿਕਰੂਟਮੈਂਟ ਦਫ਼ਤਰ, ਲੁਧਿਆਣਾ, ਵਜਰ ਕੋਰ (Vajra Corps) ਦੇ ਜਵਾਨਾਂ ਦੇ ਸਹਿਯੋਗ ਨਾਲ ਭਾਰਤੀ ਫੌਜ ਵਿੱਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ 04-10 ਅਕਤੂਬਰ 2026 ਤੱਕ ਅਗਨੀਵੀਰ ਭਰਤੀ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਰੈਲੀ ਵਿੱਚ ਲੁਧਿਆਣਾ, ਮੋਗਾ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹਿਆਂ ਦੇ ਉਹ ਯੋਗ ਨੌਜਵਾਨ ਹਿੱਸਾ ਲੈ ਸਕਦੇ ਹਨ ਜਿਨ੍ਹਾਂ ਸੀ ਈ ਈ  ਪ੍ਰੀਖਿਆ ਪਾਸ ਕਰ ਲਈ ਹੈ।

ਇਸ ਸਬੰਧ ਵਿੱਚ, ਆਰਮੀ ਰਿਕਰੂਟਮੈਂਟ ਦਫ਼ਤਰ ਲੁਧਿਆਣਾ ਦੇ ਭਰਤੀ ਨਿਰਦੇਸ਼ਕ ਨੇ ਦੱਸਿਆ ਕਿ ਪੰਜਾਬ ਦੀਆਂ ਸਭ ਤੋਂ ਵੱਡੀਆਂ ਭਰਤੀ ਰੈਲੀਆਂ ਵਿੱਚੋਂ ਇੱਕ ਹੋਣ ਦੇ ਨਾਤੇ, ਭਰਤੀ ਪ੍ਰਕਿਰਿਆ ਨੂੰ ਬਹੁਤ ਹੀ ਪਾਰਦਰਸ਼ੀ, ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਰੈਲੀ ਵਿੱਚ 6100 ਤੋਂ ਵੱਧ ਉਮੀਦਵਾਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਏ ਆਰ ਓ, ਲੁਧਿਆਣਾ ਦੀ ਭਰਤੀ ਰੈਲੀ ਸਿਵਲ-ਫੌਜੀ ਤਾਲਮੇਲ ਦੀ ਇੱਕ ਵਧੀਆ ਮਿਸਾਲ ਹੈ; ਇਸ ਦੀ ਝਲਕ 2024 ਅਤੇ 2025 ਦੀਆਂ ਅਗਨੀਵੀਰ ਭਰਤੀ ਰੈਲੀਆਂ ਦੌਰਾਨ ਦੇਖਣ ਨੂੰ ਮਿਲੀ ਸੀ, ਜਿਨ੍ਹਾਂ ਨੂੰ ਉਮੀਦਵਾਰਾਂ ਅਤੇ ਵੱਖ-ਵੱਖ ਸਿਵਲ ਤੇ ਫੌਜੀ ਅਧਿਕਾਰੀਆਂ ਵੱਲੋਂ ਭਰਪੂਰ ਸਰਾਹਿਆ ਅਤੇ ਪਸੰਦ ਕੀਤਾ ਗਿਆ ਸੀ।

ਵਧੀਕ ਡਿਪਟੀ ਕਮਿਸ਼ਨਰ ਭਗਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਰਤੀ ਰੈਲੀ ਦੇ ਸਫਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਭਾਰਤੀ ਫੌਜ ਨੂੰ ਹਰ ਤਰ੍ਹਾਂ ਦਾ ਲੋੜੀਂਦਾ ਪ੍ਰਸ਼ਾਸਨਿਕ ਅਤੇ ਬੁਨਿਆਦੀ ਢਾਂਚੇ ਸਬੰਧੀ ਸਹਿਯੋਗ ਦਿੱਤਾ ਜਾਵੇਗਾ।

ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਰੈਲੀ ਦੌਰਾਨ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਜਿਨ੍ਹਾਂ ਵਿੱਚ ਰਿਫਰੈਸ਼ਮੈਂਟ, ਪੀਣ ਵਾਲਾ ਸਾਫ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਇੰਟਰਨੈਟ, ਮੈਟਲ ਡਿਟੈਕਟਰ, ਫਾਇਰ ਟੈਂਡਰ, ਮੋਬਾਇਲ ਪਖਾਨੇ, ਮੈਡੀਕਲ ਟੀਮ ਆਦਿ ਸ਼ਾਮਲ ਹਨ।

LEAVE A REPLY

Please enter your comment!
Please enter your name here