Wednesday, September 23, 2026
Home Punjab ਪੰਜਾਬ ਤੋਂ ਮਾਨਸੂਨ ਦੀ ਵਾਪਸੀ ਸ਼ੁਰੂ, 25 ਸਤੰਬਰ ਦੇ ਆਸ-ਪਾਸ ਬੱਦਲਵਾਈ ਤੇ...

ਪੰਜਾਬ ਤੋਂ ਮਾਨਸੂਨ ਦੀ ਵਾਪਸੀ ਸ਼ੁਰੂ, 25 ਸਤੰਬਰ ਦੇ ਆਸ-ਪਾਸ ਬੱਦਲਵਾਈ ਤੇ ਗਰਜ-ਤੂਫ਼ਾਨ ਦੀ ਸੰਭਾਵਨਾ

0
3

ਚੰਡੀਗੜ੍ਹ: ਦੱਖਣ-ਪੱਛਮੀ ਮਾਨਸੂਨ ਨੇ ਪੰਜਾਬ ਤੋਂ ਵਾਪਸੀ ਸ਼ੁਰੂ ਕਰ ਦਿੱਤੀ ਹੈ। ਮਾਨਸੂਨ ਦੀ ਵਾਪਸੀ ਲਾਈਨ ਇਸ ਸਮੇਂ ਪਟਿਆਲਾ ਅਤੇ ਗੁਰਦਾਸਪੁਰ ਵਿੱਚੋਂ ਲੰਘ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਇੱਕ ਤੋਂ ਦੋ ਦਿਨਾਂ ਵਿੱਚ ਮਾਨਸੂਨ ਦੇ ਪੰਜਾਬ ਦੇ ਬਾਕੀ ਹਿੱਸਿਆਂ ਤੋਂ ਵੀ ਵਾਪਸ ਜਾਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਇਹ ਚੰਡੀਗੜ੍ਹ ਅਤੇ ਦਿੱਲੀ ਵੱਲ ਵਧੇਗਾ।

23 ਸਤੰਬਰ ਨੂੰ ਪੰਜਾਬ ਭਰ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪੱਛਮੀ ਹਵਾਵਾਂ ਕਾਰਨ ਬੱਦਲ ਬਣਨ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ। ਹਾਲਾਂਕਿ 25 ਸਤੰਬਰ ਦੇ ਆਸ-ਪਾਸ ਪੰਜਾਬ ਸਮੇਤ ਕੁਝ ਇਲਾਕਿਆਂ ਵਿੱਚ ਬੱਦਲਵਾਈ ਅਤੇ ਗਰਜ-ਤੂਫ਼ਾਨ ਦੇ ਹਾਲਾਤ ਬਣ ਸਕਦੇ ਹਨ। ਮੌਸਮ ਵਿਭਾਗ ਅਨੁਸਾਰ ਇਹ ਗਤੀਵਿਧੀ ਸਿੱਧੇ ਤੌਰ ’ਤੇ ਮਾਨਸੂਨ ਦੀ ਵਾਪਸੀ ਨਾਲ ਸਬੰਧਤ ਨਹੀਂ ਹੋਵੇਗੀ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਪਟਿਆਲਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਸਾਲ ਪੰਜਾਬ ਵਿੱਚ ਮਾਨਸੂਨ ਦੌਰਾਨ ਆਮ ਨਾਲੋਂ 39 ਫੀਸਦੀ ਘੱਟ ਮੀਂਹ ਦਰਜ ਹੋਇਆ ਹੈ। ਘੱਟ ਬਾਰਿਸ਼ ਦਾ ਅਸਰ ਖੇਤੀਬਾੜੀ, ਬਿਜਲੀ ਦੀ ਮੰਗ ਅਤੇ ਭੂਮੀਗਤ ਪਾਣੀ ਦੇ ਪੱਧਰ ’ਤੇ ਪੈਣ ਦੀ ਸੰਭਾਵਨਾ ਹੈ। ਮਾਨਸੂਨ ਦੀ ਵਾਪਸੀ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਮੀ ਅਤੇ ਖੁਸ਼ਕ ਮੌਸਮ ਦਾ ਪ੍ਰਭਾਵ ਹੋਰ ਮਹਿਸੂਸ ਹੋ ਸਕਦਾ ਹੈ।

LEAVE A REPLY

Please enter your comment!
Please enter your name here