Friday, September 25, 2026
Home Punjab ਪੰਜਾਬ ਵਿੱਚ ਅੱਜ ਜ਼ਿਆਦਾਤਰ ਮੌਸਮ ਖੁਸ਼ਕ ਰਹੇਗਾ, ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਦੀ...

ਪੰਜਾਬ ਵਿੱਚ ਅੱਜ ਜ਼ਿਆਦਾਤਰ ਮੌਸਮ ਖੁਸ਼ਕ ਰਹੇਗਾ, ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

0
2

ਚੰਡੀਗੜ੍ਹ: ਪੰਜਾਬ ਵਿੱਚ ਅੱਜ ਜ਼ਿਆਦਾਤਰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਘੱਟ ਹੈ।

ਪੰਜਾਬ ਅਤੇ ਚੰਡੀਗੜ੍ਹ ਤੋਂ ਮੌਨਸੂਨ ਦੀ ਵਾਪਸੀ ਦਾ ਦੌਰ ਵੀ ਜਾਰੀ ਹੈ। ਮੌਨਸੂਨ ਦੀ ਵਾਪਸੀ ਵਾਲੀ ਰੇਖਾ ਇਸ ਸਮੇਂ ਗੁਰਦਾਸਪੁਰ ਅਤੇ ਚੰਡੀਗੜ੍ਹ ਦੇ ਇਲਾਕੇ ਵਿੱਚੋਂ ਲੰਘ ਰਹੀ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਸੂਬੇ ਅੰਦਰ ਮੀਂਹ ਦੀਆਂ ਗਤੀਵਿਧੀਆਂ ਘੱਟ ਰਹਿਣ ਦੀ ਸੰਭਾਵਨਾ ਹੈ ਅਤੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿ ਸਕਦਾ ਹੈ।

ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 0.4 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਪੱਧਰ ਦੇ ਨੇੜੇ ਹੈ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜ ਦਾ ਪੰਜਾਬ ਅਤੇ ਚੰਡੀਗੜ੍ਹ ’ਤੇ ਕੋਈ ਵੱਡਾ ਪ੍ਰਭਾਵ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਹਫ਼ਤੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸੁੱਕਾ ਰਹਿਣ ਅਤੇ ਮੀਂਹ ਦੀ ਸੰਭਾਵਨਾ ਘੱਟ ਰਹਿਣ ਦਾ ਅਨੁਮਾਨ ਹੈ।

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਜਦਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here