Friday, September 25, 2026
Home Haryana News ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਵਧਾਈ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਵਧਾਈ

0
2

ਚੰਡੀਗੜ੍ਹ: ਸੈਕਟਰ-1 ਸਥਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹਾਈਕੋਰਟ ਕੰਪਲੈਕਸ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਧਮਕੀ ਭਰੀ ਈ-ਮੇਲ ਹਾਈਕੋਰਟ ਦੇ ਰਜਿਸਟਰਾਰ ਦੀ ਅਧਿਕਾਰਤ ਈ-ਮੇਲ ਆਈਡੀ ’ਤੇ ਭੇਜੀ ਗਈ।

ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਹਾਈਕੋਰਟ ਕੰਪਲੈਕਸ ਵਿੱਚ ਵਕੀਲਾਂ ਅਤੇ ਕਰਮਚਾਰੀਆਂ ਦੀ ਐਂਟਰੀ ਰੋਕ ਦਿੱਤੀ ਗਈ। ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ ਅਤੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਕਿਸੇ ਵੀ ਸੰਭਾਵਿਤ ਐਮਰਜੰਸੀ ਨਾਲ ਨਜਿੱਠਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਨੂੰ ਵੀ ਤਿਆਰ ਰੱਖਿਆ ਗਿਆ ਹੈ। ਸੁਰੱਖਿਆ ਏਜੰਸੀਆਂ ਵੱਲੋਂ ਧਮਕੀ ਭਰੀ ਈ-ਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਦੇ ਸਰੋਤ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਹਾਲਾਂਕਿ, ਤਾਜ਼ਾ ਧਮਕੀ ਦੇ ਮਾਮਲੇ ਵਿੱਚ ਅਜੇ ਤੱਕ ਕਿਸੇ ਅਧਿਕਾਰੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।

LEAVE A REPLY

Please enter your comment!
Please enter your name here