Thursday, October 1, 2026
Home Patiala Updates ਦਿਸ਼ਾ ਕਮੇਟੀ ਦੀ ਮੀਟਿੰਗ ਦੌਰਾਨ ਐਮਪੀ ਡਾ. ਧਰਮਵੀਰ ਗਾਂਧੀ ਵੱਲੋਂ ਜ਼ਿਲ੍ਹੇ ਦੇ...

ਦਿਸ਼ਾ ਕਮੇਟੀ ਦੀ ਮੀਟਿੰਗ ਦੌਰਾਨ ਐਮਪੀ ਡਾ. ਧਰਮਵੀਰ ਗਾਂਧੀ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ

0
5
ਪਟਿਆਲਾ, 30 ਸਤੰਬਰ:
ਐਮਪੀ ਲੈਡ ਫੰਡ ਦੀ ਯੋਗ ਵਰਤੋਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼*

ਐਮਪੀ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਜ਼ਿਲ੍ਹੇ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਕੇਂਦਰੀ ਸਕੀਮਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿਚ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ  ਅਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਕੈਂਸਰ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਕੈਂਸਰ ਜਾਗਰੂਕਤਾ ਸਬੰਧੀ ਬੋਰਡ ਲਗਾਏ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਸਕੂਲ ਬੱਸਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਐਮਪੀ ਫੰਡ ਵਿੱਚੋਂ ਪਿੰਡਾਂ ਦੀਆਂ ਸਕੂਲੀ ਵਿਦਿਆਰਥਣਾਂ ਲਈ ਸਕੂਲ ਬੱਸਾਂ ਦੀ ਸਹੂਲਤ ਲਈ ਮੁਹੱਈਆ ਕਰਵਾਉਣ ਸਬੰਧੀ ਵੀ ਕਾਰਵਾਈ ਕਰਨ ਲਈ ਕਿਹਾ।  ਓਹਨਾ ਵੱਲੋਂ ਐਮਪੀ ਲੈਡ ਵਿਚ ਦਿੱਤੇ ਗਏ ਫੰਡ ਦੀ ਵਰਤੋਂ ਦੀ ਸਮੀਖਿਆ ਵੀ ਕੀਤੀ ਗਈ।

ਮੀਟਿੰਗ ਵਿੱਚ ਮੌਜੂਦ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤਾ ਜਾਵੇ ਅਤੇ ਜਿੱਥੇ ਕੰਮ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਲਦ ਜਮ੍ਹਾਂ ਕਰਵਾਏ ਜਾਣ। ਉਨ੍ਹਾਂ ਐਮਪੀ ਡਾ. ਧਰਮਵੀਰ ਗਾਂਧੀ ਨੂੰ ਭਰੋਸਾ ਦਿਵਾਇਆ ਕਿ ਸਬੰਧਤ ਵਿਭਾਗਾਂ ਵੱਲੋਂ ਹਦਾਇਤਾਂ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨੇ ਦਸਿਆ ਕਿ ਐਮਪੀ ਲੈਡ ਫੰਡ ਤਹਿਤ ਮਨਜ਼ੂਰ ਕੀਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਇਸ ਮੌਕੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ  ਪੂਜਾ ਸਿਆਲ, ਏਡੀਸੀਜ਼ ਦਮਨਜੀਤ ਸਿੰਘ ਮਾਨ, ਨਵਰੀਤ ਕੌਰ ਸੇਖੋਂ ਸਮੂਹ ਐਸ.ਡੀ.ਐਮਜ਼,
ਸਿਵਲ ਸਰਜਨ, ਸੀ.ਡੀ.ਪੀ.ਓਜ਼, ਡੀ.ਓਜ਼, ਡੀ.ਪੀ.ਓ., ਸਿੱਖਿਆ ਵਿਭਾਗ,  ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here