HomePunjabMalerkotlaਪੁਲਿਸ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੀ ਵਿਰਾਸਤ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ...

ਪੁਲਿਸ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੀ ਵਿਰਾਸਤ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ- ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ

* ਪੁਲਿਸ ਯਾਦਗਾਰੀ ਦਿਵਸ ਮੌਕੇ ਜ਼ਿਲ੍ਹਾ ਸਿਵਲ,ਨਿਆਇਕ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ; ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਦਿੱਤੀਆਂ ਸ਼ਹਾਦਤਾਂ ਨੂੰ ਕੀਤਾ ਯਾਦ
* ਸ਼ਹੀਦ ਪਰਿਵਾਰਾਂ ਦਾ ਮਾਣ-ਸਨਮਾਨ ਅਤੇ ਉਨ੍ਹਾਂ ਦੀ ਭਲਾਈ ਸਾਡੀ ਨੈਤਿਕ ਜ਼ਿੰਮੇਵਾਰੀ; ਨਸ਼ਿਆਂ ਤੇ ਸਮਾਜ ਵਿਰੋਧੀ ਤਾਕਤਾਂ ਖ਼ਿਲਾਫ਼ ਲੜਾਈ ਜਾਰੀ ਰੱਖਣ ਦਾ ਸੰਕਲਪ
* ਡੀ.ਐਸ.ਐਸ.ਐਸ.ਪੀ. ਅਤੇ ਨਿਆਨਿਕ ਅਧਿਕਾਰੀਆਂ ਤੋਂ ਇਲਾਵਾ ਕਰਮਚਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦੀ ਸਮਾਰਕ ਵਿਖੇ ਫੁੱਲ ਮਾਲਾਵਾਂ ਭੇਟ ਕਰਕੇ ਦਿੱਤੀ ਸ਼ਰਧਾਂਜਲੀ

ਮਲੇਰਕੋਟਲਾ:
ਦੇਸ਼ ਦੀ ਏਕਤਾ, ਅਖੰਡਤਾ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਾਂਬਾਜ਼ ਜਵਾਨਾਂ ਦੀ ਯਾਦ ਵਿੱਚ ਮਾਲੇਰਕੋਟਲਾ ਪੁਲਿਸ ਵੱਲੋਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਿਜਦਾ ਕੀਤਾ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ, ਸਿਵਲ ਜੱਜ ਵਿਸ਼ਵ ਗੁੱਪਤਾ, ਸਿਵਲ ਜੱਜ ਕਮਲਦੀਪ ਕੌਰ, ਸਿਵਲ ਜੱਜ ਕਾਜਲ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਪ੍ਰਸਾਸਨਿਕ ਅਧਿਕਾਰੀ ਮੌਜੂਦ ਸਨ ।
ਇਸ ਮੌਕੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਪੁਲਿਸ ਦੀ ਵਰਦੀ ਕੇਵਲ ਅਧਿਕਾਰ ਦਾ ਪ੍ਰਤੀਕ ਨਹੀਂ, ਸਗੋਂ ਲੋਕਾਂ ਦੀ ਸੁਰੱਖਿਆ, ਫ਼ਰਜ਼ ਪ੍ਰਤੀ ਸਮਰਪਣ ਅਤੇ ਲੋੜ ਪੈਣ ’ਤੇ ਸਰਬਉੱਚ ਕੁਰਬਾਨੀ ਦੇਣ ਦੇ ਸੰਕਲਪ ਦੀ ਪਛਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਬਹਾਦਰੀ ਅਤੇ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਅੱਤਵਾਦ ਦੇ ਕਾਲੇ ਦੌਰ ਵਿੱਚ ਪੁਲਿਸ ਅਧਿਕਾਰੀਆਂ, ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਅਮਨ-ਸ਼ਾਂਤੀ ਦੀ ਬਹਾਲੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ, ਜਿਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਉਨ੍ਹਾਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੌਟ ਸਪਰਿੰਗ ਖੇਤਰ ਵਿੱਚ ਚੀਨੀ ਫ਼ੌਜ ਦੇ ਹਮਲੇ ਦੌਰਾਨ ਪੁਲਿਸ ਜਵਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਦੀ ਯਾਦ ਵਿੱਚ ਹਰ ਸਾਲ ਇਹ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਦੇਸ਼ ਭਰ ਵਿੱਚ ਫ਼ਰਜ਼ ਨਿਭਾਉਂਦਿਆਂ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ।
ਐਸ.ਐਸ.ਪੀ. ਖੱਖ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਦਾ ਕਰਜ਼ ਸਿਰਫ਼ ਸ਼ਰਧਾਂਜਲੀਆਂ ਨਾਲ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਨ ਅਤੇ ਲੋਕਾਂ ਪ੍ਰਤੀ ਆਪਣਾ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਰਾਹੀਂ ਅਦਾ ਕੀਤਾ ਜਾ ਸਕਦਾ ਹੈ। ਉਨ੍ਹਾਂ ਸ਼ਹੀਦ ਪਰਿਵਾਰਾਂ ਨੂੰ ਪੁਲਿਸ ਪਰਿਵਾਰ ਦਾ ਅਨਿੱਖੜਵਾਂ ਅੰਗ ਦੱਸਦਿਆਂ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਹਰ ਸੰਭਵ ਸਹਿਯੋਗ ਦੇਣ ਦੀ ਵਚਨਬੱਧਤਾ ਦੁਹਰਾਈ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਤੋਂ ਮਿਲੀ ਪ੍ਰੇਰਨਾ ਨਾਲ ਜ਼ਿਲ੍ਹਾ ਪੁਲਿਸ ਨਸ਼ਾ ਤਸਕਰੀ, ਅਪਰਾਧ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨਾਲ ਨਜਿੱਠਣ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਪੁਲਿਸ ਜਵਾਨਾਂ ਨੂੰ ਆਪਣੀ ਡਿਊਟੀ ਸੰਵੇਦਨਸ਼ੀਲਤਾ, ਨਿਰਪੱਖਤਾ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਹਥਿਆਰ ਉਲਟੇ ਕਰਕੇ ਸੋਗ ਸਲਾਮੀ ਦਿੱਤੀ ਗਈ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਵਿਛੜੀਆਂ ਰੂਹਾਂ ਨੂੰ ਨਮਨ ਕੀਤਾ ਗਿਆ। ਦੇਸ਼ ਭਰ ਵਿੱਚ ਪਿਛਲੇ ਇੱਕ ਸਾਲ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਵੀ ਯਾਦ ਕੀਤਾ ਗਿਆ।
ਇਸ ਮੌਕੇ ਐਸ.ਐਸ.ਪੀ. ਨੇ ਇਸ ਸਮਾਗਮ ਵਿੱਚ ਪੁੱਜੇ ਸਮੁੱਚੇ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ ਅਤੇ ਜ਼ਿਲ੍ਹੇ ਦੇ 10 ਸ਼ਹੀਦ ਪੁਲਿਸ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ।
ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਦੀ ਟੁਕੜੀ ਨੇ ਡੀ.ਐੱਸ.ਪੀ ਮਾਨਵਜੀਤ ਸਿੰਘ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਅਤੇ ਮੌਨ ਵੀ ਰੱਖਿਆ ਗਿਆ। ਐਸ.ਪੀ (ਸਥਾਨਕ) ਰਾਜਵਿੰਦਰ ਸਿੰਘ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ ਪ੍ਰਤੀ ਸਤਿਕਾਰ ਪ੍ਰਗਟਾਉਂਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਸਲਾਮ ਕੀਤਾ ਗਿਆ। ਜ਼ਿਲ੍ਹਾ ਸਿਵਲ,ਨਿਆਇਕ ਅਤੇ ਪੁਲਿਸ ਪ੍ਰਸਾਸਨਿਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦੀ ਸਮਾਰਕ ਵਿਖੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਉਪਰੰਤ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਉਨ੍ਹਾਂ ਦੇ ਹੱਲ ਦੀ ਵਚਨਬੱਧਤਾ ਨੂੰ ਦੋਹਰਾਇਆ।

ਇਸ ਮੌਕੇ ਐਸ.ਪੀ ਰਮਨਦੀਪ ਸਿੰਘ, ਡੀ.ਐਸ.ਪੀ ਮਾਨਵਜੀਤ ਸਿੰਘ, ਡੀ.ਐਸ.ਪੀ ਸੁਮਿਤ ਸੂਦ, ਡੀ.ਐਸ.ਪੀ ਇੰਦਰਪਾਲ ਚੌਹਾਨ, ਡੀ.ਐਸ.ਪੀ ਯਾਦਵਿੰਦਰ ਸਿੰਘ, ਡੀ.ਐਸ.ਪੀ ਸੰਜੀਵ ਕਪੂਰ, ਡੀ.ਐਸ.ਪੀ ਸਤੀਸ਼ ਕੁਮਾਰ ਅਤੇ ਡੀ.ਐਸ.ਪੀ ਦੀਪਇੰਦਰ ਸਿੰਘ ਸਮੇਤ ਸਮੂਹ ਚੌਂਕੀ ਇੰਚਾਰਜ ਅਤੇ ਸ਼ਹੀਦ ਪਰਿਵਾਰਾਂ ਵੱਲੋਂ ਸ਼ਹੀਦੀ ਸਮਾਗਮ ਦੌਰਾਨ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments