Saturday, October 24, 2026
Home Patiala Updates ਸੀ ਆਰ ਐਮ ਸਕੀਮ ਅਧੀਨ ਪਿੰਡ ਸ਼ੇਰ ਮਾਜਰਾ ਵਿਖੇ ਨੁੱਕੜ ਨਾਟਕ ਰਾਹੀਂ...

ਸੀ ਆਰ ਐਮ ਸਕੀਮ ਅਧੀਨ ਪਿੰਡ ਸ਼ੇਰ ਮਾਜਰਾ ਵਿਖੇ ਨੁੱਕੜ ਨਾਟਕ ਰਾਹੀਂ ਪਰਾਲੀ ਦੀ ਸੰਭਾਲ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

0
2
ਪਟਿਆਲਾ : ਪੰਜਾਬ ਸਰਕਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਭੁੱਨਰਹੇੜੀ ਦੇ ਖੇਤੀਬਾੜੀ ਅਫਸਰ, ਮਨਦੀਪ ਸਿੰਘ ਦੀ ਅਗਵਾਈ ਹੇਠ ਸ਼੍ਰੀ ਜਸਪ੍ਰੀਤ ਸਿੰਘ ਰੰਧਾਵਾ ਖੇਤੀਬਾੜੀ ਵਿਕਾਸ ਅਫਸਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ (ਛ੍ਰੰ ਸਕੀਮ) ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਯੋਗ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪਿੰਡ ਸ਼ੇਰ ਮਾਜਰਾ ਵਿਖੇ ਨੁੱਕੜ ਨਾਟਕ ਕਰਵਾਇਆ ਗਿਆ।
ਇਸ ਮੌਕੇ ਦੇ ਮਧੂਬਨ ਥੀਏਟਰ ਗਰੁਪ ਦੇ ਪ੍ਰਧਾਨ ਚੰਦਨ ਕੁਮਾਰ ਵੱਲੋ “ਜਾਗ ਬੰਦਿਆ ਜਾਗ” ਨੇ ਨੁੱਕੜ ਨਾਟਕ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਮਿੱਟੀ ਦੀ ਉਪਜਾਊ ਸ਼ਕਤੀ, ਮਨੁੱਖੀ ਸਿਹਤ ਅਤੇ ਜੀਵ-ਜੰਤੂਆਂ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਕਲਾਕਾਰਾਂ ਨੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਕਿਸਾਨਾਂ ਨੂੰ ਸਮਝਾਇਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਵਾਹ ਕੇ ਮਿੱਟੀ ਦੀ ਸਿਹਤ ਸੁਧਾਰੀ ਜਾ ਸਕਦੀ ਹੈ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ।
ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਜਿਵੇਂ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ ਅਤੇ ਹੋਰ ਖੇਤੀ ਸੰਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਦਾ ਸੁਨੇਹਾ ਦਿੱਤਾ ਗਿਆ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਅਤੇ ਹੋਰ ਕਿਸਾਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ, ਤਾਂ ਜੋ ਸਾਫ਼-ਸੁਥਰੇ ਵਾਤਾਵਰਨ, ਸਿਹਤਮੰਦ ਸਮਾਜ ਅਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ।ਇਸ ਮੌਕੇ ਤੇ ਖੇਤੀਬਾੜੀ ਵਿਭਾਗ ਬਲਾਕ ਭੁੱਨਰਹੇੜੀ ਦਾ ਸਟਾਫ ਸ਼ੰਟੀ (ਏ.ਟੀ.ਐਮ), ਸਤਵੀਰ ਕੌਰ, ਗੁਰਦੀਪ ਸਿੰਘ ਅਤੇ ਪਿੰਡ ਦੇ ਮੌਹਤਵਾਰ ਕਿਸਾਨ ਵੀ ਮੌਜੂਦ ਸਨ।

LEAVE A REPLY

Please enter your comment!
Please enter your name here