Wednesday, October 7, 2026
Home Punjab Ludhiana ਇਲੈਕਟੋਰਲ ਰੋਲ ਅਬਜ਼ਰਵਰ ਅਰਸ਼ਦੀਪ ਸਿੰਘ ਥਿੰਦ ਨੇ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪੋਲਿੰਗ...

ਇਲੈਕਟੋਰਲ ਰੋਲ ਅਬਜ਼ਰਵਰ ਅਰਸ਼ਦੀਪ ਸਿੰਘ ਥਿੰਦ ਨੇ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਕੀਤਾ ਦੌਰਾ

0
6

ਲੁਧਿਆਣਾ, 6 ਅਕਤੂਬਰ:

ਇਲੈਕਟੋਰਲ ਰੋਲ ਅਬਜ਼ਰਵਰ ਨੇ ਨਵੇਂ ਵੋਟਰਾਂ ਦੇ ਫਾਰਮ ਨੰਬਰ 6 ਅਤੇ ਵੋਟਰ ਕਾਰਡਾਂ ਦੀ ਦਰੁਸਤੀ ਸਬੰਧੀ ਫਾਰਮ ਨੰਬਰ 8 ਦੀ ਕੀਤੀ ਜਾਂਚ

ਇਲੈਕਟੋਰਲ ਰੋਲ ਅਬਜ਼ਰਵਰ ਸ੍ਰੀ ਅਰਸ਼ਦੀਪ ਸਿੰਘ ਥਿੰਦ, ਆਈ.ਏ.ਐਸ. ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਅਧੀਨ ਪੈਂਦੇ ਪੋਲਿੰਗ ਬੂਥਾਂ ਦਾ ਖੇਤਰੀ ਦੌਰਾ ਕਰਕੇ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੋਧ ਸਬੰਧੀ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਨਵੇਂ ਵੋਟਰਾਂ ਲਈ ਪ੍ਰਾਪਤ ਫਾਰਮ ਨੰਬਰ 6 ਅਤੇ ਵੋਟਰ ਕਾਰਡਾਂ ਵਿੱਚ ਦਰੁਸਤੀ ਲਈ ਪ੍ਰਾਪਤ ਫਾਰਮ ਨੰਬਰ 8 ਦੀ ਮੌਕੇ ’ਤੇ ਜਾਂਚ ਕੀਤੀ ਗਈ।

ਇਲੈਕਟੋਰਲ ਰੋਲ ਅਬਜ਼ਰਵਰ ਨੇ ਵਿਧਾਨ ਸਭਾ ਚੋਣ ਹਲਕਾ 68-ਦਾਖਾ ਅਧੀਨ ਮੁਲਾਂਪੁਰ ਦਾਖਾ ਵਿਖੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ 5 ਨਵੀਆਂ ਵੋਟਾਂ ਬਣਾਉਣ ਲਈ ਭਰੇ ਗਏ ਫਾਰਮ ਨੰਬਰ 6 ਦੀ ਚੈਕਿੰਗ ਕੀਤੀ। ਇਸੇ ਤਰ੍ਹਾਂ ਵਿਧਾਨ ਸਭਾ ਚੋਣ ਹਲਕਾ 69-ਰਾਏਕੋਟ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਨਵੀਂ ਅਬਾਦੀ, ਅਕਾਲਗੜ੍ਹ, ਬਲਾਕ ਸੁਧਾਰ ਵਿਖੇ ਪੋਲਿੰਗ ਬੂਥ ਦਾ ਦੌਰਾ ਕਰਦਿਆਂ 6 ਨਵੀਆਂ ਵੋਟਾਂ ਬਣਾਉਣ ਲਈ ਫਾਰਮ ਨੰਬਰ 6 ਦੀ ਜਾਂਚ ਕੀਤੀ ਗਈ।

ਇਸ ਤੋਂ ਬਾਅਦ ਵਿਧਾਨ ਸਭਾ ਚੋਣ ਹਲਕਾ 70-ਜਗਰਾਓਂ ਵਿਖੇ ਸਕੂਲ ਆਫ਼ ਐਮੀਨੈਂਸ, ਜਗਰਾਓਂ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜਗਰਾਓਂ ਵਿਖੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ ਅਤੇ 6 ਨਵੀਆਂ ਵੋਟਾਂ ਬਣਾਉਣ ਲਈ ਭਰੇ ਗਏ ਫਾਰਮ ਨੰਬਰ 6 ਦੀ ਚੈਕਿੰਗ ਕੀਤੀ ਗਈ।

ਇਸ ਤੋਂ ਇਲਾਵਾ ਵੋਟਰਾਂ ਵੱਲੋਂ ਵੋਟਰ ਕਾਰਡਾਂ ਵਿੱਚ ਦਰੁਸਤੀ ਕਰਵਾਉਣ ਲਈ ਭਰੇ ਗਏ ਕੁੱਲ 48 ਫਾਰਮ ਨੰਬਰ 8 ਦੀ ਵੀ ਫੀਲਡ ਵਿਜ਼ਿਟ ਦੌਰਾਨ ਜਾਂਚ ਕੀਤੀ ਗਈ, ਜੋ ਸਹੀ ਪਾਏ ਗਏ। ਦੌਰੇ ਦੌਰਾਨ ਸਮੂਹ ਬੀ.ਐੱਲ.ਓਜ਼ ਵੱਲੋਂ ਕੀਤਾ ਜਾ ਰਿਹਾ ਕੰਮ ਵੀ ਤਸੱਲੀਬਖ਼ਸ਼ ਪਾਇਆ ਗਿਆ।

LEAVE A REPLY

Please enter your comment!
Please enter your name here