Wednesday, October 7, 2026
Home Patiala Updates ਖੇਤੀਬਾੜੀ ਵਿਭਾਗ ਤਹਿਸੀਲ ਪਟਿਆਲਾ ਦੇ ਕਿਸਾਨਾਂ ਨੂੰ ਪਿੰਡ ਪੱਧਰੀ ਕੈਂਪਾਂ ਰਾਹੀਂ ਪਰਾਲੀ...

ਖੇਤੀਬਾੜੀ ਵਿਭਾਗ ਤਹਿਸੀਲ ਪਟਿਆਲਾ ਦੇ ਕਿਸਾਨਾਂ ਨੂੰ ਪਿੰਡ ਪੱਧਰੀ ਕੈਂਪਾਂ ਰਾਹੀਂ ਪਰਾਲੀ ਦੀ ਸੰਭਾਲ ਸਬੰਧੀ ਕਰ ਰਿਹਾ ਜਾਗਰੂਕ: ਐਸ.ਡੀ.ਐਮ.

0
7

ਪਟਿਆਲਾ, 6 ਅਕਤੂਬਰ:

64 ਪਿੰਡ ਪੱਧਰੀ ਅਤੇ 2 ਬਲਾਕ ਪੱਧਰੀ ਕੈਂਪ ਲਗਾਏ; ਕਰੀਬ 2000 ਅਗਾਂਹਵਧੂ ਕਿਸਾਨਾਂ ਨੇ ਕੀਤੀ ਸ਼ਮੂਲੀਅਤ

ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਗੁਰਦੇਵ ਸਿੰਘ ਧੰਮ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੀ.ਆਰ.ਐਮ. ਸਕੀਮ ਦੀ ਮੱਦ ਆਈ.ਈ.ਸੀ. ਗਤੀਵਿਧੀਆਂ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਝੋਨੇ ਦੀ ਵਾਢੀ ਤੋਂ ਪਹਿਲਾਂ ਪਿੰਡ ਪੱਧਰੀ ਕੈਂਪਾਂ, ਮੋਬਾਇਲ ਵੈਨ, ਨੁੱਕੜ ਨਾਟਕ ਅਤੇ ਸਕੂਲ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਨੇ ਦੱਸਿਆ ਕਿ ਬਲਾਕ ਖੇਤੀਬਾੜੀ ਅਫਸਰ ਪਟਿਆਲਾ ਡਾ. ਗੁਰਮੀਤ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਭੂਨਹੇੜੀ ਡਾ. ਮਨਦੀਪ ਸਿੰਘ ਅਧੀਨ ਪੈਂਦੇ ਸਰਕਲਾਂ ਵਿੱਚ ਹੁਣ ਤੱਕ 64 ਪਿੰਡ ਪੱਧਰੀ ਅਤੇ 2 ਬਲਾਕ ਪੱਧਰੀ ਕੈਂਪ ਲਗਾਏ ਜਾ ਚੁੱਕੇ ਹਨ। ਇਨ੍ਹਾਂ ਕੈਂਪਾਂ ਵਿੱਚ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਚੌਂਕੀਦਾਰਾਂ ਅਤੇ ਕਰੀਬ 2000 ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।

ਇਨ੍ਹਾਂ ਕੈਂਪਾਂ ਦੌਰਾਨ ਖੇਤੀਬਾੜੀ ਵਿਸਥਾਰ ਅਫਸਰ (ਦੌਣਕਲਾਂ) ਡਾ. ਰਵਿੰਦਰਪਾਲ ਸਿੰਘ ਚੱਠਾ, ਡਾ. ਬਲਵਿੰਦਰ ਕੌਰ (ਸਨੌਰ) ਅਤੇ ਖੇਤੀਬਾੜੀ ਵਿਕਾਸ ਅਫਸਰ ਡਾ. ਜਸ਼ਨਦੀਪ ਕੌਰ (ਲੰਗ), ਡਾ. ਜ਼ਸਪਿੰਦਰ ਕੌਰ (ਗੱਜੂਮਾਜਰਾ), ਡਾ. ਗਗਨਦੀਪ ਸਿੰਘ (ਧਬਲਾਨ), ਡਾ. ਜ਼ਸਪ੍ਰੀਤ ਸਿੰਘ ਰੰਧਾਵਾ (ਡਕਾਲਾ), ਡਾ. ਵਿਮਲਪ੍ਰੀਤ ਸਿੰਘ, ਖੇਤੀਬਾੜੀ ਉਪਨਿਰੀਖਕਾਂ ਅਤੇ ਆਤਮਾ ਸਟਾਫ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਅਤੇ ਗੰਢਾਂ ਬਣਾ ਕੇ ਉਦਯੋਗਿਕ ਇਕਾਈਆਂ ਨੂੰ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਸੀ.ਆਰ.ਐਮ. ਮਸ਼ੀਨਰੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਕਿਸਾਨਾਂ ਨੂੰ ਦੱਸਿਆ ਗਿਆ ਕਿ ਉਹ ਖੇਤੀਬਾੜੀ ਵਿਭਾਗ ਅਤੇ ਸਹਿਕਾਰੀ ਸਭਾਵਾਂ ਨਾਲ ਸੰਪਰਕ ਕਰਕੇ ਸੀ.ਆਰ.ਐਮ. ਮਸ਼ੀਨਰੀ ਦੀ ਮੰਗ ਕਰ ਸਕਦੇ ਹਨ, ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਘੱਟ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

LEAVE A REPLY

Please enter your comment!
Please enter your name here