HomeNationalਗੁਜਰਾਤ ਵਿੱਚ ਗਊ ਹੱਤਿਆ ਮਾਮਲੇ ’ਚ ਤਿੰਨ ਦੋਸ਼ੀਆਂ ਨੂੰ ਉਮਰ ਕੈਦ

ਗੁਜਰਾਤ ਵਿੱਚ ਗਊ ਹੱਤਿਆ ਮਾਮਲੇ ’ਚ ਤਿੰਨ ਦੋਸ਼ੀਆਂ ਨੂੰ ਉਮਰ ਕੈਦ

ਗਾਂਧੀਨਗਰ: ਗੁਜਰਾਤ ਦੇ ਗਾਂਧੀਨਗਰ ਦੀ ਇੱਕ ਅਦਾਲਤ ਨੇ 277 ਕਿਲੋਗ੍ਰਾਮ ਬੀਫ ਰੱਖਣ ਅਤੇ ਗਊ ਹੱਤਿਆ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਵਸੀਮ ਕੁਰੈਸ਼ੀ, ਮੁਹੰਮਦ ਰਫ਼ੀਕ ਕੁਰੈਸ਼ੀ ਅਤੇ ਅਸਫ਼ਾਕ ਬਹਿਲਿਮ ਵਿੱਚੋਂ ਹਰੇਕ ਨੂੰ 3 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ। ਵਧੀਕ ਸੈਸ਼ਨ ਜੱਜ ਬੀ.ਆਰ. ਰਾਜਪੂਤ ਨੇ ਆਪਣੇ ਫ਼ੈਸਲੇ ਵਿੱਚ ਮਨੁਸਮ੍ਰਿਤੀ, ਵੇਦਾਂ ਅਤੇ ਹੋਰ ਹਿੰਦੂ ਧਾਰਮਿਕ ਗ੍ਰੰਥਾਂ ਦਾ ਹਵਾਲਾ ਦਿੰਦਿਆਂ ਗਾਂ ਦੇ ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਹਿੰਦੂ ਧਾਰਮਿਕ ਪਰੰਪਰਾਵਾਂ ਵਿੱਚ ਗਾਂ ਨੂੰ ਸੰਸਾਰ ਦੀ ਮਾਤਾ ਅਤੇ ਧਰਮ ਦਾ ਅਹਿਮ ਥੰਮ੍ਹ ਮੰਨਿਆ ਜਾਂਦਾ ਹੈ।

ਗੁਜਰਾਤ ਦੇ ਉਪ ਮੁੱਖ ਮੰਤਰੀ ਹਰਸ਼ ਸੰਘਵੀ ਨੇ ਅਦਾਲਤ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗਊ ਹੱਤਿਆ ਕਰਨ ਵਾਲਿਆਂ ਲਈ ਸਪੱਸ਼ਟ ਸੰਦੇਸ਼ ਹੈ ਕਿ ਅਜਿਹੇ ਅਪਰਾਧਾਂ ਨੂੰ ਕਾਨੂੰਨ ਵੱਲੋਂ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਗੁਜਰਾਤ ਸਰਕਾਰ ਨੇ ਗੁਜਰਾਤ ਪਸ਼ੂ ਸੰਭਾਲ ਐਕਟ, 1954 ਵਿੱਚ ਸਾਲ 2017 ਦੌਰਾਨ ਸੋਧ ਕਰਕੇ ਗਊ ਹੱਤਿਆ ਦੇ ਦੋਸ਼ੀਆਂ ਲਈ ਵੱਧ ਤੋਂ ਵੱਧ ਸਜ਼ਾ ਉਮਰ ਕੈਦ ਕਰ ਦਿੱਤੀ ਸੀ। ਇਸ ਸੋਧ ਤੋਂ ਬਾਅਦ ਗੁਜਰਾਤ ਅਜਿਹੀ ਸਖ਼ਤ ਸਜ਼ਾ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਸੀ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments