HomePunjabLudhianaਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 101 ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਮੁਹੱਈਆ...

ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 101 ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਮੁਹੱਈਆ ਕਰਵਾਏ

ਲੁਧਿਆਣਾ: ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਸੈਂਟਰ ਆਫ ਆਰਟੀਫੀਸ਼ੀਅਲ ਲਿੰਬਜ਼ ਅਤੇ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਲੋੜਵੰਦ ਲੋਕਾਂ ਨੂੰ ਮੁਫ਼ਤ ਨਕਲੀ ਅੰਗ ਮੁਹੱਈਆ ਕਰਵਾਉਣ ਲਈ ਇੱਕ ਮੈਗਾ ਕੈਂਪ ਲਗਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਲੁਧਿਆਣਾ ਸ੍ਰੀਮਤੀ ਸ਼ੇ੍ਯਾਂਸੀ ਜੈਨ, ਆਈ.ਏ.ਐੱਸ. ਨੇ ਡੀ.ਡੀ.ਐੱਫ. ਸ੍ਰੀ ਅੰਬਰ ਬੰਦੋਪਾਧਿਆਏ ਦੇ ਨਾਲ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ।

ਕੈਂਪ ਦੌਰਾਨ ਲਗਭਗ 101 ਲੋੜਵੰਦ ਮਰੀਜ਼ਾਂ ਨੂੰ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਗਏ ਨਕਲੀ ਅੰਗ ਮੁਫ਼ਤ ਪ੍ਰਦਾਨ ਕੀਤੇ ਗਏ। ਇਹ ਅੰਗ ਆਈ.ਆਈ.ਟੀ. ਅਤੇ ਓਟੋਬੌਕ ਦੀ ਉੱਨਤ ਤਕਨਾਲੋਜੀ ਦੀ ਸਹਾਇਤਾ ਨਾਲ ਤਿਆਰ ਕੀਤੇ ਗਏ ਹਨ, ਜੋ ਲਾਭਪਾਤਰੀਆਂ ਨੂੰ ਆਮ ਜੀਵਨ ਜਿਊਣ ਅਤੇ ਆਤਮ-ਨਿਰਭਰ ਬਣਨ ਵਿੱਚ ਮਦਦ ਕਰਨਗੇ।

ਇਸ ਮੌਕੇ ਵੀ.ਐੱਸ.ਐੱਸ.ਐੱਲ. ਦੇ ਸੀ.ਐੱਸ.ਆਰ. ਮੁਖੀ ਸ੍ਰੀ ਅਮਿਤ ਧਵਨ ਨੇ ਦੱਸਿਆ ਕਿ ਵਰਧਮਾਨ ਸਟੀਲਜ਼ ਵੱਲੋਂ ਹਰ ਸਾਲ ਲਗਭਗ 3500 ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਮੁਹੱਈਆ ਕਰਵਾਏ ਜਾਂਦੇ ਹਨ। ਇਸ ਨੇਕ ਉਪਰਾਲੇ ਤਹਿਤ ਕੰਪਨੀ ਵੱਲੋਂ ਹਰ ਸਾਲ 30 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਇਹ ਪ੍ਰੋਜੈਕਟ ਵਰਧਮਾਨ ਸਟੀਲਜ਼ ਦੇ ਚੇਅਰਮੈਨ ਸ੍ਰੀ ਸਚਿਤ ਜੈਨ ਅਤੇ ਕਾਰਜਕਾਰੀ ਨਿਰਦੇਸ਼ਕ ਸ੍ਰੀਮਤੀ ਸੌਮਿਆ ਜੈਨ ਦੀ ਪਹਿਲਕਦਮੀ ਹੈ।

ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ੇ੍ਯਾਂਸੀ ਜੈਨ ਨੇ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਸ੍ਰੀ ਅਮਿਤ ਧਵਨ ਅਤੇ ਸਮੁੱਚੀ ਟੀਮ ਨੂੰ ਇਸ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਨਮਾਨਜਨਕ ਅਤੇ ਆਤਮ-ਨਿਰਭਰ ਜੀਵਨ ਜਿਊਣ ਦਾ ਮੌਕਾ ਪ੍ਰਦਾਨ ਕਰਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments