HomePunjabMalerkotlaਅਮਰਗੜ੍ਹ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਲੱਗਣਗੇ ਸੀਸੀਟੀਵੀ ਕੈਮਰੇ ਅਤੇ ਸਟ੍ਰੀਟ ਲਾਈਟਾਂ -...

ਅਮਰਗੜ੍ਹ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਲੱਗਣਗੇ ਸੀਸੀਟੀਵੀ ਕੈਮਰੇ ਅਤੇ ਸਟ੍ਰੀਟ ਲਾਈਟਾਂ – ਚੇਅਰਪਰਸਨ ਪੰਜਾਬ ਟਰੇਡਰਜ਼ ਕਮਿਸ਼ਨ ਵਿਧਾਨ ਸਭਾ ਹਲਕਾ ਅਮਰਗੜ੍ਹ

ਅਮਰਗੜ੍ਹ, 3 ਨਵੰਬਰ –
ਪੰਜਾਬ ਰਾਜ ਵਪਾਰੀ ਕਮਿਸ਼ਨ ਅਮਰਗੜ੍ਹ ਵੱਲੋਂ ਸ਼ਹਿਰ ਦੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬਾਜ਼ਾਰਾਂ ਵਿੱਚ ਸੁਰੱਖਿਅਤ ਮਾਹੌਲ ਸਿਰਜਣ ਲਈ ਇੱਕ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਉਪਰਾਲੇ ਤਹਿਤ ਅਮਰਗੜ੍ਹ ਸ਼ਹਿਰ ਦੇ ਸਮੁੱਚੇ ਬਾਜ਼ਾਰਾਂ ਵਿੱਚ ਦੁਕਾਨਾਂ ਦੇ ਅੱਗੇ ਪੀਲੀ ਪੱਟੀ ਲਗਾਈ ਜਾਵੇਗੀ, ਤਾਂ ਜੋ ਪਾਰਕਿੰਗ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਆਉਣ ਅਤੇ ਬਾਹਰ ਜਾਣ ਵਾਲੇ ਸਾਰੇ ਮੁੱਖ ਪੁਆਇੰਟਾਂ ’ਤੇ ਆਧੁਨਿਕ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ’ਤੇ ਨੱਥ ਪਾਉਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਮੁੱਖ ਸੜਕਾਂ ’ਤੇ ਰੰਬਲ ਸਟ੍ਰਿਪਾਂ ਲਗਾਈਆਂ ਜਾਣਗੀਆਂ ਅਤੇ ਪੂਰੇ ਸ਼ਹਿਰ ਵਿੱਚ ਸਟ੍ਰੀਟ ਲਾਈਟਾਂ ਲਗਾਉਣ ਦਾ ਪ੍ਰਬੰਧ ਕੀਤਾ ਜਾਵੇਗਾ।
ਚੇਅਰਮੈਨ ਅਸ਼ਵਨੀ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਨੂੰ ਸੁਖਾਵਾਂ ਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਾਜ਼ਾਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਸਰਕਾਰ ਦੀ ਤਰਜੀਹ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments