ਝੱਜਰ, 6 ਨਵੰਬਰ:
ਜ਼ਿਲ੍ਹਾ ਖ਼ਜ਼ਾਨਾ ਅਧਿਕਾਰੀ ਸੰਜੇ ਫੋਗਾਟ ਨੇ ਜ਼ਿਲ੍ਹੇ ਭਰ ਦੇ ਪੈਨਸ਼ਨਧਾਰਕਾਂ ਨੂੰ ਅਪੀਲ ਕੀਤੀ।
ਝੱਜਰ: ਪੈਨਸ਼ਨਧਾਰਕ ਫੇਸ ਆਥੈਂਟੀਕੇਸ਼ਨ ਰਾਹੀਂ ਡਿਜੀਟਲ ਜੀਵਨ ਸਰਟੀਫਿਕੇਟ ਕਰਵਾਉਣ ਜਮ੍ਹਾਂ : ਸੰਜੇ ਫੋਗਾਟ
ਸਮਾਰਟਫੋਨ ਰਾਹੀਂ ਘਰ ਬੈਠੇ ਹੀ ਡਿਜੀਟਲ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਮਿਲੇਗੀ ਸਹੂਲਤ
ਜ਼ਿਲ੍ਹਾ ਖ਼ਜ਼ਾਨਾ ਅਧਿਕਾਰੀ ਨੇ ਪੈਨਸ਼ਨਧਾਰਕਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਕੀਤੀ ਅਪੀਲ
ਜ਼ਿਲ੍ਹੇ ਭਰ ਦੇ ਉਹ ਪੈਨਸ਼ਨਧਾਰਕ, ਜੋ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਤੋਂ ਪੈਨਸ਼ਨ ਪ੍ਰਾਪਤ ਕਰ ਰਹੇ ਹਨ, ਉਹ ਸਮਾਰਟਫੋਨ ਰਾਹੀਂ ਫੇਸ ਆਥੈਂਟੀਕੇਸ਼ਨ ਦੀ ਸਹੂਲਤ ਦੀ ਵਰਤੋਂ ਕਰਕੇ ਆਪਣਾ ਡਿਜੀਟਲ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾ ਸਕਦੇ ਹਨ। ਇਹ ਅਪੀਲ ਜ਼ਿਲ੍ਹਾ ਖ਼ਜ਼ਾਨਾ ਅਧਿਕਾਰੀ ਸੰਜੇ ਫੋਗਾਟ ਨੇ ਪੈਨਸ਼ਨਧਾਰਕਾਂ ਨੂੰ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੈਨਸ਼ਨਧਾਰਕਾਂ ਦੀ ਸਹੂਲਤ ਲਈ ਇਸ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸਰਲ, ਸੁਵਿਧਾਜਨਕ ਅਤੇ ਮੁਸ਼ਕਲ ਰਹਿਤ ਬਣਾਉਣਾ ਹੈ।
ਜ਼ਿਲ੍ਹਾ ਖ਼ਜ਼ਾਨਾ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਹਾਇਕ ਖ਼ਜ਼ਾਨਾ ਅਧਿਕਾਰੀਆਂ ਅਤੇ ਪੈਨਸ਼ਨ ਸਬੰਧੀ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਪੈਨਸ਼ਨਧਾਰਕਾਂ ਨੂੰ ਫੇਸ ਆਥੈਂਟੀਕੇਸ਼ਨ ਦੀ ਸਹੂਲਤ ਬਾਰੇ ਜਾਗਰੂਕ ਕਰਨ ਅਤੇ ਡਿਜੀਟਲ ਜੀਵਨ ਸਰਟੀਫਿਕੇਟ ਤਿਆਰ ਕਰਨ ਤੇ ਜਮ੍ਹਾਂ ਕਰਵਾਉਣ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ।
ਉਨ੍ਹਾਂ ਕਿਹਾ ਕਿ ਸਮਾਰਟਫੋਨ ਰਾਹੀਂ ਫੇਸ ਆਥੈਂਟੀਕੇਸ਼ਨ ਦੀ ਸਹੂਲਤ ਨਾਲ ਪੈਨਸ਼ਨਧਾਰਕਾਂ ਨੂੰ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣ ਵਿੱਚ ਕਾਫ਼ੀ ਆਸਾਨੀ ਹੋਵੇਗੀ। ਇਸ ਨਾਲ ਉਨ੍ਹਾਂ ਨੂੰ ਇਸ ਕੰਮ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਪੈਨਸ਼ਨਧਾਰਕਾਂ ਨੂੰ ਮੁਹਿੰਮ ਵਿੱਚ ਭਾਗ ਲੈਣ ਦੀ ਅਪੀਲ
ਜ਼ਿਲ੍ਹਾ ਖ਼ਜ਼ਾਨਾ ਅਧਿਕਾਰੀ ਸੰਜੇ ਫੋਗਾਟ ਨੇ ਸਾਰੇ ਪੈਨਸ਼ਨਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਲਾਭ ਉਠਾਉਂਦਿਆਂ ਆਪਣੇ ਸਮਾਰਟਫੋਨ ਰਾਹੀਂ ਫੇਸ ਆਥੈਂਟੀਕੇਸ਼ਨ ਦੀ ਸਹੂਲਤ ਅਪਣਾਉਣ ਅਤੇ ਆਪਣਾ ਡਿਜੀਟਲ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਉਹ ਵੱਧ ਤੋਂ ਵੱਧ ਪੈਨਸ਼ਨਧਾਰਕਾਂ ਤੱਕ ਇਸ ਸਹੂਲਤ ਬਾਰੇ ਜਾਣਕਾਰੀ ਪਹੁੰਚਾਉਣ, ਤਾਂ ਜੋ ਇਸ ਮੁਹਿੰਮ ਦਾ ਲਾਭ ਸਾਰੇ ਯੋਗ ਲਾਭਪਾਤਰੀਆਂ ਤੱਕ ਪਹੁੰਚ ਸਕੇ।



