Saturday, November 7, 2026
Home Patiala Updates ਸੈਨੇਟਰੀ ਇੰਸਪੈਕਟਰ ਰਿਸ਼ਭ ਗੁਪਤਾ ਦੀ ਨਿਗਰਾਨੀ ਹੇਠ ਵਾਰਡਾਂ ਵਿੱਚ ਸਫ਼ਾਈ ਮੁਹਿੰਮ ਜਾਰੀ

ਸੈਨੇਟਰੀ ਇੰਸਪੈਕਟਰ ਰਿਸ਼ਭ ਗੁਪਤਾ ਦੀ ਨਿਗਰਾਨੀ ਹੇਠ ਵਾਰਡਾਂ ਵਿੱਚ ਸਫ਼ਾਈ ਮੁਹਿੰਮ ਜਾਰੀ

0
3

ਪਟਿਆਲਾ, 7 ਨਵੰਬਰ :

ਤਿਉਹਾਰਾਂ ਦੀ ਰੌਣਕ ਦੇ ਨਾਲ ਸ਼ਹਿਰ ਦੀ ਸਵੱਛਤਾ ਬਰਕਰਾਰ ਰੱਖਣ ਲਈ ਨਗਰ ਨਿਗਮ ਪਟਿਆਲਾ ਦੀਆਂ ਸਫ਼ਾਈ ਟੀਮਾਂ ਪੂਰੀ ਮੁਸਤੈਦੀ ਨਾਲ ਕਾਰਜਸ਼ੀਲ ਹਨ। ਮੇਅਰ ਕੁੰਦਨ ਗੋਗੀਆ ਦੀ ਅਗਵਾਈ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਸੈਨੇਟਰੀ ਇੰਸਪੈਕਟਰ ਰਿਸ਼ਭ ਗੁਪਤਾ ਦੀ ਨਿਗਰਾਨੀ ਹੇਠ ਸਫ਼ਾਈ ਦਰੋਗਾ ਰਾਕੇਸ਼ ਕੁਮਾਰ, ਡਰਾਈਵਰ ਰਾਹੁਲ ਕੁਮਾਰ ਅਤੇ ਸਫ਼ਾਈ ਕਰਮਚਾਰੀਆਂ ਦੀ ਟੀਮ ਲਗਾਤਾਰ ਵਾਰਡਾਂ ਦਾ ਦੌਰਾ ਕਰਕੇ ਕੂੜੇ ਦੀ ਚੁਕਾਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।
ਮਾਡਲ ਟਾਊਨ ਦੁਕਾਨਦਾਰ ਐਸੋਸੀਏਸ਼ਨ ਵੱਲੋਂ ਨਗਰ ਨਿਗਮ ਦੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿੱਚ ਵਧਦੀ ਆਵਾਜਾਈ ਦੇ ਮੱਦੇਨਜ਼ਰ ਸਫ਼ਾਈ ਕਰਮਚਾਰੀਆਂ ਦੀ ਮਿਹਨਤ ਸ਼ਲਾਘਾਯੋਗ ਹੈ। ਸਾਫ਼-ਸੁਥਰਾ ਵਾਤਾਵਰਣ ਦੁਕਾਨਦਾਰਾਂ ਦੇ ਨਾਲ ਖ਼ਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਵੀ ਸੁਖਾਵਾਂ ਮਾਹੌਲ ਪ੍ਰਦਾਨ ਕਰਦਾ ਹੈ।
ਐਸੋਸੀਏਸ਼ਨ ਨੇ ਮੇਅਰ, ਨਗਰ ਨਿਗਮ ਕਮਿਸ਼ਨਰ ਅਤੇ ਸਮੁੱਚੀ ਸਫ਼ਾਈ ਟੀਮ ਦਾ ਧੰਨਵਾਦ ਕਰਦਿਆਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਤ ਥਾਵਾਂ ’ਤੇ ਪਾਉਣ ਅਤੇ ਸਵੱਛ ਪਟਿਆਲਾ ਦੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਅਸਲ ਖ਼ੂਬਸੂਰਤੀ ਰੌਸ਼ਨ ਬਾਜ਼ਾਰਾਂ ਦੇ ਨਾਲ ਸਾਫ਼-ਸੁਥਰੀਆਂ ਗਲੀਆਂ ਅਤੇ ਸਵੱਛ ਆਲੇ-ਦੁਆਲੇ ਵਿੱਚ ਵੀ ਝਲਕਦੀ ਹੈ।

LEAVE A REPLY

Please enter your comment!
Please enter your name here