HomePunjabMalerkotlaਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ 12 ਨਵੰਬਰ ਨੂੰ ਲੱਗੇਗਾ ਜ਼ਿਲ੍ਹਾ ਪੱਧਰੀ ਮੁਫ਼ਤ...

ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ 12 ਨਵੰਬਰ ਨੂੰ ਲੱਗੇਗਾ ਜ਼ਿਲ੍ਹਾ ਪੱਧਰੀ ਮੁਫ਼ਤ ਮੈਡੀਕਲ ਅਤੇ ਹੈਲਥੀ ਏਜਿੰਗ ਕੈਂਪ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

* ਕੈਂਪ ਦੌਰਾਨ ਸਿਹਤ ਜਾਂਚ, ਸਾਈਬਰ ਕ੍ਰਾਈਮ ਤੋਂ ਬਚਾਅ, ਬਜ਼ੁਰਗਾਂ ਦੇ ਅਧਿਕਾਰਾਂ ਅਤੇ ਸਰਕਾਰੀ ਲੋਕ ਭਲਾਈ ਸਕੀਮਾਂ ਬਾਰੇ ਦਿੱਤੀ ਜਾਵੇਗੀ ਜਾਣਕਾਰੀ

ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ 12 ਨਵੰਬਰ ਨੂੰ ਸਵੇਰੇ 10 ਵਜੇ ਉਰਦੂ ਅਕੈਡਮੀ, ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਮੈਡੀਕਲ ਅਤੇ ਹੈਲਥੀ ਏਜਿੰਗ ਕੈਂਪ ਲਗਾਇਆ ਜਾਵੇਗਾ।

                    ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਬੜਿੰਗ ਨੇ ਦੱਸਿਆ ਕਿ ਕੈਂਪ ਦੌਰਾਨ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

                    ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਬਜ਼ੁਰਗਾਂ ਨੂੰ ਸਾਈਬਰ ਕ੍ਰਾਈਮ ਅਤੇ ਆਨਲਾਈਨ ਧੋਖਾਧੜੀ ਤੋਂ ਬਚਾਅ, ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸ਼ੇਸ਼ ਲੈਕਚਰਾਂ ਰਾਹੀਂ ਜਾਗਰੂਕ ਕੀਤਾ ਜਾਵੇਗਾ।

                    ਇਸ ਮੌਕੇ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਜਾਵੇਗਾ ਅਤੇ 150 ਬੈਗ ਵੰਡੇ ਜਾਣਗੇ। ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ‘ਇੱਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਪੌਦੇ ਵੀ ਲਗਾਏ ਜਾਣਗੇ।

                    ਉਨ੍ਹਾਂ ਕਿਹਾ ਕਿ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ‘ਤੇ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਜਿਊਣ ਲਈ ਜਾਗਰੂਕ ਕਰਨਾ ਹੈ।

                    ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਸਮੂਹ ਸੀਨੀਅਰ ਸਿਟੀਜ਼ਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਉਪਲਬਧ ਸਿਹਤ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਉਠਾਉਣ।

                          ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ 9876600337 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments