Wednesday, November 11, 2026
Home Patiala Updates ਪਿੰਡ ਦੌਣ ਕਲਾਂ ਵਿਖੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸੁਸਾਇਟੀ...

ਪਿੰਡ ਦੌਣ ਕਲਾਂ ਵਿਖੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸੁਸਾਇਟੀ ਵਿੱਚ ਉਪਲਬਧ ਖੇਤੀ ਸੰਦਾਂ ਬਾਰੇ ਕੀਤਾ ਜਾਗਰੂਕ

0
3

ਪਟਿਆਲਾ, 10 ਨਵੰਬਰ:

ਸਹਿਕਾਰੀ ਸਭਾਵਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਪਿੰਡ ਦੌਣ ਕਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਪਰਾਲੀ ਦੇ ਖੇਤਾਂ ਵਿੱਚ ਹੀ ਪ੍ਰਬੰਧਨ (ਇਨ-ਸੀਟੂ ਮੈਨੇਜਮੈਂਟ) ਲਈ ਸੁਸਾਇਟੀ ਵਿੱਚ ਉਪਲਬਧ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸ. ਸੰਗਰਾਮ ਸਿੰਘ ਸੰਧੂ ਨੇ ਕਿਸਾਨਾਂ ਨੂੰ ਦੱਸਿਆ ਕਿ ਸੁਸਾਇਟੀ ਰਾਹੀਂ ਉਪਲਬਧ ਖੇਤੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਹੀ ਮਿਲਾਇਆ ਜਾ ਸਕਦਾ ਹੈ। ਇਸ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ।

ਇਸ ਦੌਰਾਨ ਕਿਸਾਨਾਂ ਨੂੰ ਵੱਖ-ਵੱਖ ਖੇਤੀ ਮਸ਼ੀਨਰੀ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਅਤੇ ਹੋਰ ਇਨ-ਸੀਟੂ ਪ੍ਰਬੰਧਨ ਵਾਲੇ ਸੰਦਾਂ ਦੀ ਵਰਤੋਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਇਨ੍ਹਾਂ ਸੰਦਾਂ ਰਾਹੀਂ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਕੇ ਅਗਲੀ ਫ਼ਸਲ ਦੀ ਬਿਜਾਈ ਸੁਚੱਜੇ ਢੰਗ ਨਾਲ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਤਕਨੀਕਾਂ ਅਤੇ ਸੁਸਾਇਟੀ ਵਿੱਚ ਉਪਲਬਧ ਖੇਤੀ ਸੰਦਾਂ ਦਾ ਲਾਭ ਲੈਣ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਕਿਸਾਨਾਂ ਦੇ ਸਹਿਯੋਗ ਨਾਲ ਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕਦਾ ਹੈ।

LEAVE A REPLY

Please enter your comment!
Please enter your name here