HomePunjabMalerkotlaਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕੀਤਾ...

ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ

* ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਮਸ਼ੀਨਾਂ ਦੀ ਕੀਤੀ ਜਾ ਰਹੀ ਹੈ ਭੌਤਿਕ ਤਸਦੀਕ

ਮਾਲੇਰਕੋਟਲਾ : ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਲ ਲਈ ਚਲਾਈ ਜਾ ਰਹੀ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਕੀਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਕਿਸਾਨਾਂ ਨੂੰ ਸਬਸਿਡੀ ‘ਤੇ ਪਰਾਲੀ ਪ੍ਰਬੰਧਨ ਵਾਲੀਆਂ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।

                    ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਸਤਿੰਦਰ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਾਲ 2026 ਦੌਰਾਨ ਸੀ.ਆਰ.ਐਮ. ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀਆਂ ਗਈਆਂ ਨਵੀਆਂ ਮਸ਼ੀਨਾਂ ਦੀ ਭੌਤਿਕ ਤਸਦੀਕ ਕੀਤੀ ਜਾ ਰਹੀ ਹੈ। ਇਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਰਾਹੀਂ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

                    ਉਨ੍ਹਾਂ ਦੱਸਿਆ ਕਿ ਸੀ.ਆਰ.ਐਮ. ਮਸ਼ੀਨਾਂ ਦੀ ਵਰਤੋਂ ਨਾਲ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕੇ ਮਿੱਟੀ ਵਿੱਚ ਮਿਲਾਇਆ ਜਾ ਸਕਦਾ ਹੈ। ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਸਿਹਤ ਵਿੱਚ ਸੁਧਾਰ ਹੁੰਦਾ ਹੈ, ਜ਼ਮੀਨ ਵਿੱਚ ਜੈਵਿਕ ਪਦਾਰਥਾਂ ਅਤੇ ਨਮੀ ਦੀ ਮਾਤਰਾ ਵਧਦੀ ਹੈ ਅਤੇ ਫ਼ਸਲਾਂ ਲਈ ਲੋੜੀਂਦੇ ਪੌਸ਼ਟਿਕ ਤੱਤ ਮੁੜ ਮਿੱਟੀ ਵਿੱਚ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਪੈਂਦੀ, ਜਿਸ ਨਾਲ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਮਦਦ ਮਿਲਦੀ ਹੈ।

                    ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਦੀ ਰੱਖਿਆ ਵਿੱਚ ਆਪਣਾ ਯੋਗਦਾਨ ਪਾਉਣ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments