Thursday, November 19, 2026
Home Patiala Updates ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਤੇ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਦਾ ਆਗਾਜ਼

0
8
ਪਟਿਆਲਾ, 17 ਨਵੰਬਰ:
ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਪੋਲੋ ਗਰਾਊਂਡ ਵਿਖੇ ਕੀਤਾ ਖੇਡਾਂ ਦਾ ਉਦਘਾਟਨ
ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜ਼ਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਦਾ ਆਗਾਜ਼ ਹੋ ਗਿਆ ਹੈ। ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਖੇਡਾਂ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਖੇਡ ਵਿਭਾਗ ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਜਸਵੀਰਪਾਲ ਕੌਰ ਬਰਾੜ ਵੀ ਮੌਜੂਦ ਸਨ।
ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ, ਸਰੀਰਕ ਤੰਦਰੁਸਤੀ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਖੇਡਾਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਵਾਲੀਬਾਲ ਸਮੈਸ਼ਿੰਗ ਗੇਮ ਦੇ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਫਾਜ਼ਿਲਕਾ ਦੀ ਟੀਮ ਨੇ ਮੋਗਾ ਨੂੰ 2-0 ਨਾਲ ਹਰਾਇਆ। ਇਸੇ ਤਰ੍ਹਾਂ ਐਸ.ਬੀ.ਐਸ. ਨਗਰ ਦੀ ਟੀਮ ਨੇ ਤਰਨਤਾਰਨ ਨੂੰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਫਿਰੋਜ਼ਪੁਰ ਨੂੰ 2-0 ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ।
ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ ਮੋਹਾਲੀ ਦੀ ਟੀਮ ਨੇ ਫਰੀਦਕੋਟ ਨੂੰ, ਅੰਮ੍ਰਿਤਸਰ ਦੀ ਟੀਮ ਨੇ ਮਲੇਰਕੋਟਲਾ ਨੂੰ, ਪਠਾਨਕੋਟ ਦੀ ਟੀਮ ਨੇ ਮੋਗਾ ਨੂੰ ਅਤੇ ਬਠਿੰਡਾ ਦੀ ਟੀਮ ਨੇ ਜਲੰਧਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ।
ਇਸ ਮੌਕੇ ਖਿਡਾਰੀਆਂ, ਕੋਚਾਂ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here