Google search engine
HomeNationalਮਨੀ ਲਾਂਡਰਿੰਗ ਕੇਸ: ਪਰਲਜ਼ ਗਰੁੱਪ ਦੀ 2000 ਕਰੋੜ ਰੁਪਏ ਦੀ ਜਾਇਦਾਦ ਕੁਰਕ

ਮਨੀ ਲਾਂਡਰਿੰਗ ਕੇਸ: ਪਰਲਜ਼ ਗਰੁੱਪ ਦੀ 2000 ਕਰੋੜ ਰੁਪਏ ਦੀ ਜਾਇਦਾਦ ਕੁਰਕ

ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਲੁਧਿਆਣਾ ਅਤੇ ਜੈਪੁਰ ਵਿੱਚ M/s PACL (ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ) ਅਤੇ ਇਸ ਨਾਲ ਜੁੜੀਆਂ ਸੰਸਥਾਵਾਂ ਦੀਆਂ 37 ਅਚੱਲ ਜਾਇਦਾਦਾਂ, ਜਿਨ੍ਹਾਂ ਦੀ ਕੀਮਤ 1,986.48 ਕਰੋੜ ਰੁਪਏ ਹੈ, ਆਰਜ਼ੀ ਤੌਰ ‘ਤੇ ਕੁਰਕ ਕਰ ਦਿੱਤੀ ਹੈ।

ਇਹ ਕਾਰਵਾਈ PACL ਵੱਲੋਂ ਚਲਾਈ ਗਈ ਵੱਡੀ ਪੱਧਰ ਦੀ ਸਮੂਹਿਕ ਨਿਵੇਸ਼ ਯੋਜਨਾ ਵਿੱਚ ਹੋ ਰਹੀ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ। ਇਸ ਜਾਂਚ ਦੀ ਸ਼ੁਰੂਆਤ 19 ਫਰਵਰੀ 2014 ਨੂੰ ਕੇਂਦਰੀ ਜਾਂਚ ਬਿਊਰੋ (CBI) ਵੱਲੋਂ 120B ਅਤੇ 420 ਧਾਰਾਵਾਂ ਦੇ ਤਹਿਤ ਦਰਜ ਕੀਤੇ ਕੇਸ ਤੋਂ ਹੋਈ ਸੀ।

ਜਾਂਚ ਵਿੱਚ ਸਾਹਮਣੇ ਆਇਆ ਕਿ ਦੋਸ਼ੀ ਸੰਸਥਾਵਾਂ ਅਤੇ ਵਿਅਕਤੀਆਂ ਨੇ ਖੇਤੀਬਾੜੀ ਜ਼ਮੀਨ ਦੀ ਵਿਕਰੀ ਅਤੇ ਵਿਕਾਸ ਦੇ ਬਹਾਨੇ ਭਾਰਤ ਭਰ ਦੇ ਲੱਖਾਂ ਨਿਵੇਸ਼ਕਾਂ ਤੋਂ 60,000 ਕਰੋੜ ਰੁਪਏ ਤੋਂ ਵੱਧ ਇਕੱਠਾ ਕੀਤੇ। ਨਿਵੇਸ਼ਕਾਂ ਨੂੰ ਕਥਿਤ ਤੌਰ ‘ਤੇ ਨਕਦ ਜਾਂ ਕਿਸ਼ਤਾਂ ਰਾਹੀਂ ਪੇਸਾ ਨਿਵੇਸ਼ ਕਰਨ ਲਈ ਮਜਬੂਰ ਕੀਤਾ ਗਿਆ ਅਤੇ ਸਮਝੌਤੇ, ਪਾਵਰ ਆਫ ਅਟਾਰਨੀ ਅਤੇ ਹੋਰ ਗੁੰਮਰਾਹ ਕਰਨ ਵਾਲੇ ਦਸਤਾਵੇਜ਼ਾਂ ’ਤੇ ਦਸਤਖਤ ਕਰਵਾਏ ਗਏ।

ਅਗਲੇਰੀ ਜਾਂਚ ਵਿੱਚ ਪਤਾ ਲੱਗਾ ਕਿ ਇਕੱਠਾ ਕੀਤੀ ਗਈ ਰਕਮ ਨੂੰ ਵੱਖ-ਵੱਖ ਸਬੰਧਤ ਅਤੇ ਗੈਰ-ਸਬੰਧਤ ਸੰਸਥਾਵਾਂ ਰਾਹੀਂ ਘੁਮਾਇਆ ਗਿਆ ਅਤੇ ਅੰਤ ਵਿੱਚ ਨਿਰਮਲ ਸਿੰਘ ਭੰਗੂ, ਉਸਦੇ ਪਰਿਵਾਰਕ ਮੈਂਬਰਾਂ ਅਤੇ ਸਹਿਯੋਗੀਆਂ, ਅਤੇ PACL ਦੀਆਂ ਸੰਬੰਧਤ ਸੰਸਥਾਵਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰ ਦਿੱਤਾ ਗਿਆ।

ਇਨ੍ਹਾਂ ਫੰਡਾਂ ਦੀ ਵਰਤੋਂ ਕਥਿਤ ਤੌਰ ‘ਤੇ ਅਚੱਲ ਜਾਇਦਾਦਾਂ ਖਰੀਦਣ ਲਈ ਕੀਤੀ ਗਈ ਸੀ। ED ਹੁਣ ਤੱਕ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਜਾਇਦਾਦਾਂ ਸਮੇਤ ਲਗਪਗ 7,589 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਕੁਰਕ ਕਰ ਚੁੱਕੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments