HomePunjabMalerkotlaਜਨਗਣਨਾ ਦੀ ਮਹੱਤਤਾ ਅਤੇ ਸਵੈ-ਗਣਨਾ (Self Enumeration) ਪ੍ਰਕਿਰਿਆ ਬਾਰੇ ਦਿੱਤੀ ਵਿਸਥਾਰਪੂਰਵਕ ਜਾਣਕਾਰੀ

ਜਨਗਣਨਾ ਦੀ ਮਹੱਤਤਾ ਅਤੇ ਸਵੈ-ਗਣਨਾ (Self Enumeration) ਪ੍ਰਕਿਰਿਆ ਬਾਰੇ ਦਿੱਤੀ ਵਿਸਥਾਰਪੂਰਵਕ ਜਾਣਕਾਰੀ

ਮਾਲੇਰਕੋਟਲਾ, 25 ਨਵੰਬਰ:

ਆਪਣੇ ਪਰਿਵਾਰ ਦੀ ਸਵੈ-ਗਣਨਾ ਮੁਕੰਮਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਕੀਤਾ ਵਿਸ਼ੇਸ਼ ਸਨਮਾਨ

ਆਗਾਮੀ ਜਨਗਣਨਾ-2027 ਸਬੰਧੀ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਜਨਗਣਨਾ ਪ੍ਰਕਿਰਿਆ ਨਾਲ ਜੋੜਨ ਦੇ ਉਦੇਸ਼ ਨਾਲ ਅੱਜ ਇਸਲਾਮੀਆ ਗਰਲਜ਼ ਕਾਲਜ ਅਤੇ ਇਸਲਾਮੀਆ ਗਰਲਜ਼ ਸਕੂਲ, ਮਾਲੇਰਕੋਟਲਾ ਵਿਖੇ ਚੰਡੀਗੜ੍ਹ ਤੋਂ ਪਹੁੰਚੀ ਇਨ-ਆਊਟ ਟੀਮ ਵੱਲੋਂ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਆਯੋਜਿਤ ਕੀਤੀ ਗਈ। ਇਸ ਮੌਕੇ ਮਾਲੇਰਕੋਟਲਾ ਦੇ ਸਟੇਟ ਮਾਸਟਰ ਟ੍ਰੇਨਰ ਮੁਹੰਮਦ ਕਫੀਲ ਵੱਲੋਂ ਵਿਦਿਆਰਥਣਾਂ ਨੂੰ ਜਨਗਣਨਾ ਦੀ ਮਹੱਤਤਾ, ਇਸ ਦੀ ਪ੍ਰਕਿਰਿਆ ਅਤੇ ਸਵੈ-ਗਣਨਾ (Self Enumeration) ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਵਿਦਿਆਰਥਣਾਂ ਨੂੰ ਸਮਝਾਇਆ ਗਿਆ ਕਿ ਜਨਗਣਨਾ ਮਹਿਜ਼ ਆਬਾਦੀ ਦੀ ਗਿਣਤੀ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਇਸ ਰਾਹੀਂ ਇਕੱਤਰ ਕੀਤੇ ਅੰਕੜੇ ਦੇਸ਼ ਦੇ ਸਮਾਜਿਕ ਅਤੇ ਆਰਥਿਕ ਵਿਕਾਸ, ਲੋਕ ਭਲਾਈ ਸਕੀਮਾਂ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਦੀ ਰੂਪ-ਰੇਖਾ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ, ਜਿਨ੍ਹਾਂ ਵੱਲੋਂ ਆਪਣੇ ਪਰਿਵਾਰ ਦੀ ਸਵੈ-ਗਣਨਾ ਮੁਕੰਮਲ ਕੀਤੀ ਗਈ ਸੀ। ਇਸ ਉਪਰਾਲੇ ਦਾ ਉਦੇਸ਼ ਹੋਰਨਾਂ ਵਿਦਿਆਰਥਣਾਂ ਨੂੰ ਵੀ ਸਵੈ-ਗਣਨਾ ਪ੍ਰਕਿਰਿਆ ਵਿੱਚ ਸ਼ਮੂਲੀਅਤ ਕਰਨ ਲਈ ਉਤਸ਼ਾਹਿਤ ਕਰਨਾ ਸੀ। ਜਨਗਣਨਾ ਪ੍ਰਤੀ ਜਾਗਰੂਕਤਾ ਨੂੰ ਘਰ-ਘਰ ਪਹੁੰਚਾਉਣ ਵਿੱਚ ਵਿਦਿਆਰਥਣਾਂ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ।

ਵਿੱਦਿਅਕ ਅਦਾਰਿਆਂ ਵਿੱਚ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਨਾਗਰਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਕਰਨ ਅਤੇ ਜਨਗਣਨਾ ਪ੍ਰਕਿਰਿਆ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਵਧਾਉਣ ਲਈ ਸਹਾਈ ਸਿੱਧ ਹੋ ਸਕਦੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments