HomePunjabLudhianaਹਾਈਟੈਕ ਨਰਸਰੀਆਂ ਦੇ ਉਦਘਾਟਨ ਦੇ ਨਾਲ ਨਵ-ਨਿਰਮਾਣ ਪ੍ਰੋਜੈਕਟਾਂ ਨੂੰ ਦਿੱਤੀ ਜਾਵੇਗੀ ਹਰੀ...

ਹਾਈਟੈਕ ਨਰਸਰੀਆਂ ਦੇ ਉਦਘਾਟਨ ਦੇ ਨਾਲ ਨਵ-ਨਿਰਮਾਣ ਪ੍ਰੋਜੈਕਟਾਂ ਨੂੰ ਦਿੱਤੀ ਜਾਵੇਗੀ ਹਰੀ ਝੰਡੀ

ਲੁਧਿਆਣਾ, 25 ਨਵੰਬਰ

ਦਫ਼ਤਰ ਬਾਗਬਾਨੀ, ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡਾ. ਦਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਗਬਾਨੀ, ਸੰਤਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਆਗਾਮੀ 27 ਨਵੰਬਰ 2026 ਨੂੰ ਬਾਗਬਾਨੀ ਵਿਕਾਸ ਕੇਂਦਰ, ਲਾਢੋਵਾਲ ਵਿਖੇ ਵਿਸ਼ੇਸ਼ ਦੌਰਾ ਕਰਨਗੇ।

ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਭਗਤ ਵੱਲੋਂ ਆਪਣੇ ਦੌਰੇ ਦੌਰਾਨ ਹਾਈਟੈਕ ਨਰਸਰੀਆਂ ਦਾ ਉਦਘਾਟਨ ਕੀਤਾ ਜਾਣਾ ਹੈ  ਅਤੇ ਨਵ-ਨਿਰਮਾਣ ਹੋਣ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਹਾਈਟੈਕ ਨਰਸਰੀਆਂ ਦੀ ਸਥਾਪਨਾ ਨਾਲ ਕਿਸਾਨਾਂ ਨੂੰ ਉੱਨਤ ਕਿਸਮ ਦੇ, ਸਿਹਤਮੰਦ ਅਤੇ ਬਿਮਾਰੀ ਰਹਿਤ ਪੌਦੇ ਸਥਾਨਕ ਪੱਧਰ ’ਤੇ ਹੀ ਉਪਲੱਬਧ ਹੋ ਸਕਣਗੇ। ਇਸ ਨਾਲ ਕਿਸਾਨਾਂ ਦਾ ਖਰਚਾ ਘਟੇਗਾ ਅਤੇ ਆਮਦਨ ਵਧੇਗੀ।

ਉਨ੍ਹਾਂ ਕਿਹਾ ਕਿ ਬਾਗਬਾਨੀ ਹੀ ਆਉਣ ਵਾਲੇ ਸਮੇਂ ਦੀ ਖੇਤੀ ਹੈ। ਕਿਸਾਨ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਖੇਤੀ ਅਪਣਾ ਕੇ ਆਪਣੀ ਆਮਦਨ ਦੁੱਗਣੀ ਕਰ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments