HomePunjabLudhianaਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 10 ਲੱਖ ਰੁਪਏ...

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 10 ਲੱਖ ਰੁਪਏ ਦੀ ਸਹਾਇਤਾ

ਲੁਧਿਆਣਾ, 25 ਨਵੰਬਰ:

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਅਤੇ ਐਨ.ਜੀ.ਓ. ਲੁਧਿਆਣਾ ਕੇਅਰਜ਼ ਲੇਡੀਜ਼ ਸੋਸਾਇਟੀ ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਵਿੱਚ ਖੇਡ ਭਾਵਨਾ, ਸਰੀਰਕ ਤੰਦਰੁਸਤੀ ਅਤੇ ਟੀਮ ਵਰਕ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰਾਈਜ਼ਿੰਗ ਸਟਾਰ ਇੰਟਰ-ਸਕੂਲ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਸਕੂਲਾਂ ਦੀਆਂ 20 ਟੀਮਾਂ ਦੇ ਲਗਭਗ 300 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਹ ਖੇਡ ਸਮਾਗਮ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐੱਸ.ਆਰ.) ਪਹਿਲਕਦਮੀ ਤਹਿਤ ਚਲਾਏ ਜਾ ਰਹੇ ਪ੍ਰੋਜੈਕਟ ‘ਖੇਲ ਪ੍ਰੋਤਸਾਹਨ’ ਅਧੀਨ ਆਯੋਜਿਤ ਕੀਤਾ ਗਿਆ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਢੁੱਕਵਾਂ ਮੰਚ ਪ੍ਰਦਾਨ ਕਰਨਾ ਹੈ।

ਇਸ ਮੌਕੇ ਖੇਡ ਟੀਮਾਂ ਦੇ ਮੈਂਬਰਾਂ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਚੇਅਰਮੈਨ ਸ੍ਰੀ ਸਚਿਤ ਜੈਨ ਦਾ ਇਸ ਉਪਰਾਲੇ ਨੂੰ ਲਗਾਤਾਰ ਸਮਰਥਨ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਵਰਧਮਾਨ ਸਪੈਸ਼ਲ ਸਟੀਲਜ਼ ਦੇ ਸੀ.ਐੱਸ.ਆਰ. ਮੁਖੀ ਸ੍ਰੀ ਅਮਿਤ ਧਵਨ ਨੇ ਦੱਸਿਆ ਕਿ ਕੰਪਨੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਦੇ ਆਯੋਜਨ ਲਈ ਕੰਪਨੀ ਵੱਲੋਂ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਹਿਯੋਗ ਨਾਲ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਭਵਿੱਖ ਵਿੱਚ ਵੀ ਅਜਿਹੇ ਹੋਰ ਪ੍ਰੋਜੈਕਟ ਅਤੇ ਪਹਿਲਕਦਮੀਆਂ ਜਾਰੀ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਜਿਹੇ ਉਪਰਾਲੇ ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments