Thursday, November 26, 2026
Home Patiala Updates 12 ਦਸੰਬਰ ਨੂੰ ਪਟਿਆਲਾ, ਰਾਜਪੁਰਾ, ਸਮਾਣਾ ਤੇ ਨਾਭਾ ਵਿਖੇ ਲੱਗੇਗੀ ਕੌਮੀ ਲੋਕ...

12 ਦਸੰਬਰ ਨੂੰ ਪਟਿਆਲਾ, ਰਾਜਪੁਰਾ, ਸਮਾਣਾ ਤੇ ਨਾਭਾ ਵਿਖੇ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ

0
3
ਪਟਿਆਲਾ 25 ਨਵੰਬਰ :
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ੍ਰੀ ਅਵਤਾਰ ਸਿੰਘ ਨੇ ਦੱਸਿਆ ਕਿ 12 ਦਸੰਬਰ ਨੂੰ ਸੈਸ਼ਨ ਡਿਵੀਜ਼ਨ ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਕਿਸਮ ਦੇ ਲੰਬਿਤ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਓਹਨਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਅਮਨਦੀਪ ਕੰਬੋਜ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਦੌਰਾਨ ਚੈੱਕ ਬਾਊਂਸ ਦੇ ਕੇਸ, ਬੈਂਕ ਰਿਕਵਰੀ ਦੇ ਮਾਮਲੇ, ਮੋਟਰ ਵਹੀਕਲ ਐਕਟ ਨਾਲ ਸਬੰਧਤ ਕੇਸ, ਪਰਿਵਾਰਕ ਝਗੜੇ, ਵਿਆਹ ਨਾਲ ਸਬੰਧਤ ਵਿਵਾਦ (ਤਲਾਕ ਦੇ ਮਾਮਲਿਆਂ ਨੂੰ ਛੱਡ ਕੇ), ਮਾਲ ਵਿਭਾਗ ਨਾਲ ਸਬੰਧਤ ਮਾਮਲੇ, ਟ੍ਰੈਫਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਲਈ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਨਿਆਂਇਕ ਬੈਂਚ ਸਥਾਪਤ ਕੀਤੇ ਜਾਣਗੇ, ਜਿਨ੍ਹਾਂ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਸ਼ਾਮਲ ਹੋਣਗੇ।
ਸ੍ਰੀ ਅਵਤਾਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਅਤੇ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤੀ ਨਾਲ ਮਾਮਲਿਆਂ ਦਾ ਨਿਪਟਾਰਾ ਹੋਣ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਹੁੰਦੀ ਹੈ ਅਤੇ ਲੰਬੀ ਕਾਨੂੰਨੀ ਪ੍ਰੀਕ੍ਰਿਆ ਤੋ ਵੀ ਰਾਹਤ ਮਿਲਦੀ ਹੈ।

LEAVE A REPLY

Please enter your comment!
Please enter your name here