HomePunjabMalerkotlaਨਸ਼ਿਆਂ ਦੇ ਹਾਟ ਸਪਾਟ ਖੇਤਰਾਂ ਵਿੱਚ ਮਾਨਸਿਕ ਸਿਹਤ ਸੰਭਾਲ ਅਤੇ ਨਸ਼ਾ ਮੁਕਤੀ...

ਨਸ਼ਿਆਂ ਦੇ ਹਾਟ ਸਪਾਟ ਖੇਤਰਾਂ ਵਿੱਚ ਮਾਨਸਿਕ ਸਿਹਤ ਸੰਭਾਲ ਅਤੇ ਨਸ਼ਾ ਮੁਕਤੀ ਲਈ ਜਾਗਰੂਕਤਾ ਮੁਹਿੰਮ ਜਾਰੀ : ਡਾ. ਜੋਤੀ ਕਪੂਰ

ਮਾਲੇਰਕੋਟਲਾ, 26 ਨਵੰਬਰ

ਨਸ਼ਿਆਂ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਮਾਹਿਰਾਂ ਵੱਲੋਂ ਲਗਾਤਾਰ ਲੋਕਾਂ ਦੀ ਕੀਤੀ ਗਈ ਕਾਊਂਸਲਿੰਗ

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਗਣਵਾਲ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਕੈਂਪ ਆਯੋਜਿਤ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਚਾ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਵਿੱਚ ਚੱਲ ਰਹੀ ਜ਼ਿਲ੍ਹੇ ਦੇ ਨਸ਼ਿਆਂ ਤੋਂ ਪ੍ਰਭਾਵਿਤ ਹਾਟ ਸਪਾਟ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਸਿਹਤ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਕੰਗਣਵਾਲ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਅਤੇ ਨਸ਼ਾ ਮੁਕਤੀ ਕਾਊਂਸਲਿੰਗ ਕੈਂਪ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਅਹਿਮਦਗੜ੍ਹ ਕਮ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਕਪੂਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਸਹੀ ਸੇਧ ਦੇ ਕੇ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਡਾਕਟਰੀ ਇਲਾਜ ਦੇ ਨਾਲ-ਨਾਲ ਮਾਨਸਿਕ ਅਤੇ ਪਰਿਵਾਰਕ ਸਹਿਯੋਗ ਵੀ ਬਹੁਤ ਜ਼ਰੂਰੀ ਹੈ।

ਕੈਂਪ ਦੌਰਾਨ ਮੈਂਟਲ ਹੈਲਥ ਫੈਲੋ ਵਕੀਲ ਅਹਿਮਦ ਅਤੇ ਕਾਊਂਸਲਰ ਅਰਵਿੰਦਰ ਵੱਲੋਂ ਲੋਕਾਂ ਦੀ ਕਾਊਂਸਲਿੰਗ ਕੀਤੀ ਗਈ। ਉਨ੍ਹਾਂ ਨੇ ਨਸ਼ਿਆਂ ਦੀ ਆਦਤ, ਨਸ਼ਿਆਂ ਦੀ ਦੁਰਵਰਤੋਂ ਅਤੇ ਇਨ੍ਹਾਂ ਕਾਰਨ ਪੈਦਾ ਹੋਣ ਵਾਲੀਆਂ ਮਾਨਸਿਕ, ਸਰੀਰਕ ਅਤੇ ਸਮਾਜਿਕ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਕਪੂਰ ਨੇ ਕਿਹਾ ਕਿ ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀਆਂ ਨੂੰ ਨਫ਼ਰਤ ਜਾਂ ਤਿਰਸਕਾਰ ਦੀ ਬਜਾਏ ਹਮਦਰਦੀ, ਸਹਿਯੋਗ ਅਤੇ ਉਚਿਤ ਇਲਾਜ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਨੂੰ ਸਿਹਤ ਸੰਸਥਾਵਾਂ ਤੋਂ ਮਦਦ ਲੈਣ ਲਈ ਪ੍ਰੇਰਿਤ ਕਰਨ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments