HomeHaryana Newsਤੇਜ਼ਾਬੀ ਹਮਲੇ ਤੋਂ ਪ੍ਰਭਾਵਿਤ ਪੀੜਤਾਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਅਤੇ ਬਿਹਤਰ...

ਤੇਜ਼ਾਬੀ ਹਮਲੇ ਤੋਂ ਪ੍ਰਭਾਵਿਤ ਪੀੜਤਾਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਅਤੇ ਬਿਹਤਰ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ – ਸ਼ਰੂਤੀ ਚੌਧਰੀ

ਤੇਜ਼ਾਬੀ ਹਮਲੇ ਦੀ ਪੀੜਤਾ ਨੂੰ 12.98 ਲੱਖ ਰੁਪਏ ਤੋਂ ਵੱਧ ਦੀ ਡਾਕਟਰੀ ਖਰਚ ਦੀ ਭਰਪਾਈ ਅਤੇ ਇੱਕ ਲੱਖ ਰੁਪਏ ਦੀ ਅੰਤਰਿਮ ਰਾਹਤ ਮਨਜ਼ੂਰ

ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਰਾਜ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਫੈਸਲਾ

ਚੰਡੀਗੜ੍ਹ, 28 ਨਵੰਬਰ- ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਅਤੇ ਸਿੰਚਾਈ ਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਤੇਜ਼ਾਬੀ ਹਮਲੇ ਤੋਂ ਪ੍ਰਭਾਵਿਤ ਪੀੜਤਾਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ, ਬਿਹਤਰ ਡਾਕਟਰੀ ਸਹੂਲਤਾਂ ਅਤੇ ਮੁੜ ਵਸੇਬੇ ਲਈ ਸਹਾਇਤਾ ਪ੍ਰਦਾਨ ਕਰਨ ਵਾਸਤੇ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਹੌਸਲਾ ਦੇਣਾ ਹੈ, ਤਾਂ ਜੋ ਉਹ ਸਨਮਾਨ ਨਾਲ ਜੀਵਨ ਬਤੀਤ ਕਰ ਸਕਣ ਅਤੇ ਮੁਸ਼ਕਲ ਹਾਲਾਤ ਵਿੱਚੋਂ ਬਾਹਰ ਨਿਕਲ ਸਕਣ।

ਸ਼੍ਰੀਮਤੀ ਸ਼ਰੂਤੀ ਚੌਧਰੀ ਅੱਜ ਪੰਚਕੂਲਾ ਵਿਖੇ ਤੇਜ਼ਾਬੀ ਹਮਲੇ ਤੋਂ ਪ੍ਰਭਾਵਿਤ ਪੀੜਤਾਂ ਦੀ ਸਹਾਇਤਾ ਲਈ ਗਠਿਤ ਰਾਜ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤੇਜ਼ਾਬੀ ਹਮਲੇ ਤੋਂ ਪ੍ਰਭਾਵਿਤ ਮਹਿਲਾਵਾਂ, ਲੜਕੀਆਂ ਅਤੇ 18 ਸਾਲ ਤੱਕ ਦੇ ਲੜਕਿਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। ਵਿਭਾਗ ਵੱਲੋਂ ਚਲਾਈ ਜਾ ਰਹੀ ਤੇਜ਼ਾਬ ਪੀੜਤ ਰਾਹਤ ਅਤੇ ਮੁੜ ਵਸੇਬਾ ਯੋਜਨਾ ਤਹਿਤ ਪੀੜਤਾਂ ਨੂੰ ਇੱਕ ਲੱਖ ਰੁਪਏ ਦੀ ਅੰਤਰਿਮ ਰਾਹਤ ਅਤੇ 100 ਫੀਸਦੀ ਮੁਫ਼ਤ ਡਾਕਟਰੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ।

ਰਾਜ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਜੀਂਦ ਜ਼ਿਲ੍ਹੇ ਦੀ ਇੱਕ ਪੀੜਤਾ ਦੇ ਤੇਜ਼ਾਬੀ ਹਮਲੇ ਦੇ ਇਲਾਜ ‘ਤੇ ਹੋਏ ਖਰਚ ਦੀ ਡਾਕਟਰੀ ਖਰਚ ਦੀ ਭਰਪਾਈ ਦੇ ਪ੍ਰਸਤਾਵ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਗਈ।

ਕਮੇਟੀ ਨੇ ਪੀੜਤਾ ਦੇ ਇਲਾਜ ‘ਤੇ ਖਰਚ ਹੋਏ 11,12,614 ਰੁਪਏ ਅਤੇ 85,953 ਰੁਪਏ ਦੇ ਮੈਡੀਕਲ ਬਿੱਲਾਂ ਦੀ ਭਰਪਾਈ ਨੂੰ ਮਨਜ਼ੂਰੀ ਪ੍ਰਦਾਨ ਕੀਤੀ। ਇਸ ਤੋਂ ਇਲਾਵਾ, ਪੀੜਤਾ ਨੂੰ ਯੋਜਨਾ ਤਹਿਤ ਇੱਕ ਲੱਖ ਰੁਪਏ ਦੀ ਅੰਤਰਿਮ ਰਾਹਤ ਰਾਸ਼ੀ ਦੇਣ ਦੀ ਵੀ ਮਨਜ਼ੂਰੀ ਦਿੱਤੀ ਗਈ। ਇਸ ਤਰ੍ਹਾਂ ਪੀੜਤਾ ਨੂੰ ਕੁੱਲ 12,98,567 ਰੁਪਏ ਦੀ ਡਾਕਟਰੀ ਖਰਚ ਦੀ ਭਰਪਾਈ ਅਤੇ ਅੰਤਰਿਮ ਰਾਹਤ ਰਾਸ਼ੀ ਮਨਜ਼ੂਰ ਕੀਤੀ ਗਈ ਹੈ।

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀੜਤਾ ਨੂੰ ਦਿਵਿਆਂਗ ਪੈਨਸ਼ਨ ਦਿਵਾਉਣ ਲਈ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀਆਂ ਅਤੇ ਪੱਛੜੇ ਵਰਗਾਂ ਦੀ ਭਲਾਈ ਅਤੇ ਅੰਤੋਦਿਆ (ਸੇਵਾ) ਵਿਭਾਗ ਨੂੰ ਪੱਤਰ ਲਿਖਿਆ ਜਾਵੇ। ਇਸ ਤੋਂ ਇਲਾਵਾ, ਤੇਜ਼ਾਬੀ ਹਮਲੇ ਦੇ ਪੀੜਤਾਂ ਨੂੰ ਯੋਜਨਾ ਬਾਰੇ ਜਾਣਕਾਰੀ ਦੇਣ ਲਈ ਪ੍ਰਚਾਰ ਮੁਹਿੰਮ ਚਲਾਈ ਜਾਵੇ, ਤਾਂ ਜੋ ਉਹ ਆਪਣੇ ਅਧਿਕਾਰਾਂ ਤੋਂ ਵਾਂਝੇ ਨਾ ਰਹਿਣ।

ਮੀਟਿੰਗ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼ੇਖਰ ਵਿਦਿਆਰਥੀ, ਡਾਇਰੈਕਟਰ ਡਾ. ਪ੍ਰਿਯੰਕਾ ਸੋਨੀ, ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀਆਂ ਅਤੇ ਪੱਛੜੇ ਵਰਗਾਂ ਦੀ ਭਲਾਈ ਅਤੇ ਅੰਤੋਦਿਆ (ਸੇਵਾ) ਵਿਭਾਗ ਦੇ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਸ਼੍ਰੀ ਮੁਕੁਲ ਕੁਮਾਰ, ਡੀਜੀ ਡਾ. ਮਨੀਸ਼ ਬਾਂਸਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਰਹੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments