HomeHaryana Newsਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਾਸੀਆਂ ਨੂੰ ਆਧੁਨਿਕ ਅਤੇ ਵਾਤਾਵਰਣ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਾਸੀਆਂ ਨੂੰ ਆਧੁਨਿਕ ਅਤੇ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਦੀ ਦਿੱਤੀ ਸੌਗਾਤ

ਚੰਡੀਗੜ੍ਹ, 28 ਨਵੰਬਰ

100 ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਸੈਕਟਰ-58 ਵਿੱਚ ਨਵੇਂ ਈ-ਬੱਸ ਡਿਪੂ ਦਾ ਵੀ ਕੀਤਾ ਉਦਘਾਟਨ

ਗੁਰੂਗ੍ਰਾਮ ਵਿੱਚ ਜਨਤਕ ਆਵਾਜਾਈ ਦੇ ਇਤਿਹਾਸ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ, 100 ਇਲੈਕਟ੍ਰਿਕ ਬੱਸਾਂ ਦੇ ਸ਼ਾਮਲ ਹੋਣ ਨਾਲ ਬੱਸਾਂ ਦੀ ਗਿਣਤੀ ਹੋਈ 250 – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਿਹਾ, ਗੁਰੂਗ੍ਰਾਮ ਦੀਆਂ ਵਧਦੀਆਂ ਲੋੜਾਂ ਅਨੁਸਾਰ ਜਨਤਕ ਆਵਾਜਾਈ ਸਹੂਲਤਾਂ ਦਾ ਕੀਤਾ ਜਾਵੇਗਾ ਵਿਸਥਾਰ

ਵਿਕਸਿਤ ਭਾਰਤ-2047 ਦੇ ਟੀਚੇ ਵਿੱਚ ਸਾਫ਼-ਸੁਥਰੇ ਅਤੇ ਆਧੁਨਿਕ ਸ਼ਹਿਰਾਂ ਦੀ ਅਹਿਮ ਭੂਮਿਕਾ – ਮੁੱਖ ਮੰਤਰੀ

 ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਾਸੀਆਂ ਨੂੰ ਆਧੁਨਿਕ, ਸੁਵਿਧਾਜਨਕ ਅਤੇ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਦੀ ਵੱਡੀ ਸੌਗਾਤ ਦਿੰਦਿਆਂ ਸ਼ਨੀਵਾਰ ਨੂੰ 100 ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਗੁਰੂਗ੍ਰਾਮ ਮੈਟਰੋਪੋਲੀਟਨ ਸਿਟੀ ਬੱਸ ਲਿਮਟਿਡ (ਜੀਐੱਮਸੀਬੀਐੱਲ) ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਗਈਆਂ ਇਹ ਬੱਸਾਂ ਯਾਤਰੀਆਂ ਨੂੰ ਬਿਹਤਰ ਆਵਾਜਾਈ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਰਵਾਇਤੀ ਫਿਯੁਲ ‘ਤੇ ਨਿਰਭਰਤਾ ਘਟਾਉਣ ਅਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਇਹ ਬੱਸਾਂ ਗੁਰੂਗ੍ਰਾਮ ਜ਼ਿਲ੍ਹੇ ਦੇ 20 ਵੱਖ-ਵੱਖ ਰੂਟਾਂ ‘ਤੇ ਚਲਾਈਆਂ ਜਾਣਗੀਆਂ, ਜਿਸ ਨਾਲ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਨਤਕ ਆਵਾਜਾਈ ਦੀ ਸੰਪਰਕ ਸਹੂਲਤ ਹੋਰ ਮਜ਼ਬੂਤ ਹੋਵੇਗੀ। ਮੁੱਖ ਮੰਤਰੀ ਨੇ ਇਸ ਮੌਕੇ 17 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਸੈਕਟਰ-48 ਸਥਿਤ ਜੀਐਮਸੀਬੀਐਲ ਦੇ ਨਵੇਂ ਈ-ਬੱਸ ਡਿਪੂ ਦਾ ਉਦਘਾਟਨ ਵੀ ਕੀਤਾ।

ਪ੍ਰੋਗਰਾਮ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਉੱਥੇ ਹੀ, ਪਟੌਦੀ ਦੀ ਵਿਧਾਇਕ ਬਿਮਲਾ ਚੌਧਰੀ, ਸੋਹਨਾ ਦੇ ਵਿਧਾਇਕ ਤੇਜਪਾਲ ਤੰਵਰ ਅਤੇ ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਗੁਰੂਗ੍ਰਾਮ ਵਿੱਚ ਜਨਤਕ ਆਵਾਜਾਈ ਦੇ ਇਤਿਹਾਸ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ, 100 ਇਲੈਕਟ੍ਰਿਕ ਬੱਸਾਂ ਦੇ ਸ਼ਾਮਲ ਹੋਣ ਨਾਲ ਬੱਸਾਂ ਦੀ ਗਿਣਤੀ ਹੋਈ 250 – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂਗ੍ਰਾਮ ਦੇ ਵਿਕਾਸ ਅਤੇ ਜਨਤਕ ਆਵਾਜਾਈ ਦੇ ਇਤਿਹਾਸ ਵਿੱਚ ਅੱਜ ਇੱਕ ਨਵੀਂ ਸ਼ੁਰੂਆਤ ਹੋਈ ਹੈ। ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ ਤਹਿਤ 100 ਇਲੈਕਟ੍ਰਿਕ ਬੱਸਾਂ ਦੀ ਸ਼ੁਰੂਆਤ ਅਤੇ ਸੈਕਟਰ-48 ਵਿੱਚ ਆਧੁਨਿਕ ਈ-ਬੱਸ ਡਿਪੂ ਦਾ ਉਦਘਾਟਨ ਗੁਰੂਗ੍ਰਾਮ ਨੂੰ ਸਾਫ਼-ਸੁਥਰੀ, ਸੁਗਮ ਅਤੇ ਆਧੁਨਿਕ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਹ ਪਹਿਲ ਸ਼ਹਿਰ ਦੀਆਂ ਵਧਦੀਆਂ ਆਵਾਜਾਈ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਵਿਕਾਸ ਦੇ ਨਾਲ ਵਾਤਾਵਰਣ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਨਿਭਾਉਣ ਦੇ ਸੰਕਲਪ ਨੂੰ ਵੀ ਮਜ਼ਬੂਤੀ ਪ੍ਰਦਾਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂਗ੍ਰਾਮ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਯਾਤਰਾ ਸਾਲ 2018 ਵਿੱਚ 25 ਬੱਸਾਂ ਨਾਲ ਸ਼ੁਰੂ ਹੋਈ ਸੀ। ਅੱਜ ਗੁਰੂਗ੍ਰਾਮ ਮੈਟਰੋਪੋਲੀਟਨ ਸਿਟੀ ਬੱਸ ਲਿਮਟਿਡ ਦੇ ਬੇੜੇ ਵਿੱਚ 150 ਸੀਐੱਨਜੀ ਬੱਸਾਂ ਚੱਲ ਰਹੀਆਂ ਹਨ। ਇਨ੍ਹਾਂ ਵਿੱਚ 100 ਨਵੀਆਂ ਇਲੈਕਟ੍ਰਿਕ ਬੱਸਾਂ ਸ਼ਾਮਲ ਹੋਣ ਨਾਲ ਕੁੱਲ ਬੱਸਾਂ ਦੀ ਗਿਣਤੀ ਵਧ ਕੇ 250 ਹੋ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ ਦੇਸ਼ ਦੇ ਸ਼ਹਿਰਾਂ ਵਿੱਚ ਸਾਫ਼-ਸੁਥਰੀ, ਆਧੁਨਿਕ ਅਤੇ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਨੂੰ ਉਤਸ਼ਾਹਿਤ ਕਰਨ ਦਾ ਇੱਕ ਰਾਸ਼ਟਰੀ ਯਤਨ ਹੈ। ਇਸ ਯੋਜਨਾ ਤਹਿਤ ਦੇਸ਼ ਭਰ ਵਿੱਚ 10 ਹਜ਼ਾਰ ਇਲੈਕਟ੍ਰਿਕ ਬੱਸਾਂ ਚਲਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਗੁਰੂਗ੍ਰਾਮ ਵਿੱਚ 100 ਇਲੈਕਟ੍ਰਿਕ ਬੱਸਾਂ ਦੀ ਸ਼ੁਰੂਆਤ ਇਸ ਵਿਆਪਕ ਰਾਸ਼ਟਰੀ ਸੰਕਲਪ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

ਮੁੱਖ ਮੰਤਰੀ ਨੇ ਕਿਹਾ, ਗੁਰੂਗ੍ਰਾਮ ਦੀਆਂ ਵਧਦੀਆਂ ਲੋੜਾਂ ਅਨੁਸਾਰ ਜਨਤਕ ਆਵਾਜਾਈ ਸਹੂਲਤਾਂ ਦਾ ਕੀਤਾ ਜਾਵੇਗਾ ਵਿਸਥਾਰ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂਗ੍ਰਾਮ ਦੇਸ਼ ਦੀ ਆਰਥਿਕ ਤਰੱਕੀ ਦਾ ਇੱਕ ਪ੍ਰਮੁੱਖ ਕੇਂਦਰ ਹੈ। ਇੱਥੇ ਦੇਸ਼-ਵਿਦੇਸ਼ ਦੀਆਂ ਕੰਪਨੀਆਂ, ਉਦਯੋਗ, ਆਈਟੀ ਅਤੇ ਸੇਵਾ ਖੇਤਰ ਦੇ ਅਦਾਰੇ ਸਥਾਪਿਤ ਹਨ। ਹਰ ਰੋਜ਼ ਲੱਖਾਂ ਲੋਕ ਰੁਜ਼ਗਾਰ, ਸਿੱਖਿਆ, ਵਪਾਰ ਅਤੇ ਹੋਰ ਲੋੜਾਂ ਲਈ ਸ਼ਹਿਰ ਵਿੱਚ ਆਉਂਦੇ-ਜਾਂਦੇ ਹਨ। ਸ਼ਹਿਰ ਦੇ ਤੇਜ਼ੀ ਨਾਲ ਵਿਸਥਾਰ ਦੇ ਨਾਲ ਸੁਰੱਖਿਅਤ, ਭਰੋਸੇਯੋਗ ਅਤੇ ਸੁਵਿਧਾਜਨਕ ਜਨਤਕ ਆਵਾਜਾਈ ਦੀ ਲੋੜ ਵੀ ਵਧ ਰਹੀ ਹੈ। ਇਸੇ ਲੋੜ ਨੂੰ ਧਿਆਨ ਵਿੱਚ ਰੱਖਦਿਆਂ 100 ਨਵੀਆਂ ਇਲੈਕਟ੍ਰਿਕ ਬੱਸਾਂ ਦਾ ਸੰਚਾਲਨ ਅਤੇ ਸੈਕਟਰ-48 ਵਿੱਚ ਆਧੁਨਿਕ ਈ-ਬੱਸ ਡਿਪੂ ਦੀ ਸਥਾਪਨਾ ਕੀਤੀ ਗਈ ਹੈ, ਜਿਸ ਨਾਲ ਬੱਸਾਂ ਦੇ ਸੁਚਾਰੂ ਸੰਚਾਲਨ ਲਈ ਬਿਹਤਰ ਬੁਨਿਆਦੀ ਢਾਂਚਾ ਉਪਲਬਧ ਹੋਵੇਗਾ ਅਤੇ ਨਾਗਰਿਕਾਂ ਨੂੰ ਆਵਾਜਾਈ ਦੇ ਵਧੇਰੇ ਵਿਕਲਪ ਮਿਲਣਗੇ।

ਮੁੱਖ ਮੰਤਰੀ ਨੇ ਨਾਗਰਿਕਾਂ ਨੂੰ ਜਨਤਕ ਆਵਾਜਾਈ ਨੂੰ ਤਰਜੀਹ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਫ਼-ਸੁਥਰੀ ਆਵਾਜਾਈ ਪ੍ਰਣਾਲੀ ਨੂੰ ਸਫਲ ਬਣਾਉਣ ਵਿੱਚ ਲੋਕਾਂ ਦੀ ਭਾਗੀਦਾਰੀ ਵੀ ਮਹੱਤਵਪੂਰਨ ਹੈ। ਨਿੱਜੀ ਵਾਹਨਾਂ ਦੀ ਬਜਾਏ ਜਨਤਕ ਬੱਸਾਂ ਦੀ ਵਰਤੋਂ ਕਰਕੇ ਹਰੇਕ ਨਾਗਰਿਕ ਵਾਤਾਵਰਣ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਨਾਲ ਜੋੜ ਕੇ ਕੰਮ ਕਰ ਰਹੀ ਹੈ। ਸੜਕਾਂ, ਆਵਾਜਾਈ, ਪੀਣ ਵਾਲੇ ਪਾਣੀ ਅਤੇ ਸ਼ਹਿਰੀ ਸਹੂਲਤਾਂ ਨਾਲ ਜੁੜੀਆਂ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਕੇ ਉਨ੍ਹਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ। ਗੁਰੂਗ੍ਰਾਮ ਵਿੱਚ ਈ-ਬੱਸ ਡਿਪੂ ਅਤੇ ਨਵੀਆਂ ਇਲੈਕਟ੍ਰਿਕ ਬੱਸਾਂ ਨਾਲ ਜਨਤਕ ਆਵਾਜਾਈ ਪ੍ਰਣਾਲੀ ਨੂੰ ਨਵੀਂ ਸਮਰੱਥਾ ਮਿਲੇਗੀ ਅਤੇ ਭਵਿੱਖ ਵਿੱਚ ਵੀ ਸ਼ਹਿਰਾਂ ਦੀਆਂ ਲੋੜਾਂ ਅਨੁਸਾਰ ਆਵਾਜਾਈ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments