Home Punjab ਪੀਐੱਮ ਮੋਦੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਕੈਂਬਰਿਜ ਸਕੂਲ ਨੂੰ ਬੰਬ ਧਮਕੀ,...

ਪੀਐੱਮ ਮੋਦੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਕੈਂਬਰਿਜ ਸਕੂਲ ਨੂੰ ਬੰਬ ਧਮਕੀ, ਪੁਲਿਸ-ਬੰਬ ਸਕੁਐਡ ਨੇ ਕੀਤੀ ਜਾਂਚ

0
54

ਜਲੰਧਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 2 ਫਰਵਰੀ ਨੂੰ ਜਲੰਧਰ ਦੌਰੇ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਰਮਿਆਨ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਲੰਧਰ ਦੇ ਅਰਬਨ ਅਸਟੇਟ ਇਲਾਕੇ ਵਿੱਚ ਸਥਿਤ ਕੈਂਬਰਿਜ ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਨਾਲ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ।

ਮਿਲੀ ਜਾਣਕਾਰੀ ਮੁਤਾਬਕ, ਧਮਕੀ ਮਿਲਣ ਦੇ ਸਮੇਂ ਸਕੂਲ ਵਿੱਚ ਛੁੱਟੀ ਹੋਣ ਕਾਰਨ ਇਮਾਰਤ ਖਾਲੀ ਸੀ, ਜਿਸ ਨਾਲ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਸੂਚਨਾ ਮਿਲਦੇ ਹੀ ਪੁਲਿਸ ਅਤੇ ਬੰਬ ਸਕੁਐਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਸਕੂਲ ਦੀ ਪੂਰੀ ਇਮਾਰਤ ਦੀ ਗਹਿਰਾਈ ਨਾਲ ਤਲਾਸ਼ੀ ਲਈ। ਅਧਿਕਾਰੀਆਂ ਅਨੁਸਾਰ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ, ਜਿਸ ਤੋਂ ਬਾਅਦ ਲੋਕਾਂ ਨੇ ਕੁਝ ਹੱਦ ਤੱਕ ਰਾਹਤ ਮਹਿਸੂਸ ਕੀਤੀ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਸਰਕਾਰੀ ਅਤੇ ਨਿੱਜੀ ਇਮਾਰਤਾਂ ਨੂੰ ਬੰਬ ਧਮਕੀਆਂ ਮਿਲਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਕੜੇ ਕਰ ਦਿੱਤੇ ਗਏ ਹਨ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਲਈ ਜਾਂਚ ਜਾਰੀ ਹੈ।


LEAVE A REPLY

Please enter your comment!
Please enter your name here