Home Punjab ਲੁਧਿਆਣਾ ‘ਚ ਡਿਊਟੀ ਦੌਰਾਨ ਪੁਲਿਸ ਕਾਂਸਟੇਬਲ ਅਨੋਜ ਮਸੀਹ ਦੀ ਗੋਲੀ ਲੱਗਣ ਨਾਲ...

ਲੁਧਿਆਣਾ ‘ਚ ਡਿਊਟੀ ਦੌਰਾਨ ਪੁਲਿਸ ਕਾਂਸਟੇਬਲ ਅਨੋਜ ਮਸੀਹ ਦੀ ਗੋਲੀ ਲੱਗਣ ਨਾਲ ਮੌਤ, ਖੁਦਕੁਸ਼ੀ ਜਾਂ ਹਾਦਸਾ,ਜਾਂਚ ਜਾਰੀ

0
217

ਮੁੱਲਾਂਪੁਰ ਦਾਖਾ/ਲੁਧਿਆਣਾ: ਲੁਧਿਆਣਾ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਨੋਜ ਮਸੀਹ ਵਜੋਂ ਹੋਈ ਹੈ, ਜੋ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਸੀ। ਅਨੋਜ ਦੀ ਉਮਰ ਲਗਭਗ 24–25 ਸਾਲ ਦੱਸੀ ਜਾ ਰਹੀ ਹੈ ਅਤੇ ਉਸਨੇ ਹਾਲ ਹੀ ਵਿੱਚ ਆਪਣੇ ਪਿਤਾ ਦੀ ਨੌਕਰੀ ਸੰਭਾਲੀ ਸੀ।

ਰਿਪੋਰਟਾਂ ਮੁਤਾਬਕ, ਅਨੋਜ ਮਸੀਹ ਲੁਧਿਆਣਾ–ਫਿਰੋਜ਼ਪੁਰ ਰਾਸ਼ਟਰੀ ਰਾਜਮਾਰਗ ‘ਤੇ ਸਥਿਤ ਇੱਕ ਲਗਜ਼ਰੀ ਕਾਰ ਸ਼ੋਅਰੂਮ ਵਿੱਚ ਤਾਇਨਾਤ ਸੀ। ਸ਼ੋਅਰੂਮ ਦੇ ਮਾਲਕ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ, ਜਿਸ ਕਾਰਨ 16 ਜਨਵਰੀ ਨੂੰ ਪੁਲਿਸ ਸੁਰੱਖਿਆ ਤਾਇਨਾਤ ਕੀਤੀ ਗਈ ਸੀ। ਅਨੋਜ ਮਸੀਹ ਵੀ ਹੋਰ ਪੁਲਿਸ ਕਰਮਚਾਰੀਆਂ ਦੇ ਨਾਲ ਉੱਥੇ ਡਿਊਟੀ ਕਰ ਰਿਹਾ ਸੀ।

ਅੱਜ ਸਵੇਰੇ ਡਿਊਟੀ ਦੌਰਾਨ ਅਨੋਜ ਦੀ ਆਪਣੀ ਸਰਕਾਰੀ ਰਾਈਫਲ ਤੋਂ ਗੋਲੀ ਲੱਗੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ।

ਪੁਲਿਸ ਫਿਲਹਾਲ ਇਹ ਪਤਾ ਲਗਾਉਣ ਵਿੱਚ ਜੁੱਟੀ ਹੋਈ ਹੈ ਕਿ ਮਾਮਲਾ ਖੁਦਕੁਸ਼ੀ ਦਾ ਹੈ ਜਾਂ ਗਲਤੀ ਨਾਲ ਗੋਲੀ ਚੱਲਣ ਕਾਰਨ ਇਹ ਹਾਦਸਾ ਵਾਪਰਿਆ। ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਕੀਤੀ ਜਾ ਰਹੀ ਹੈ।


LEAVE A REPLY

Please enter your comment!
Please enter your name here