Home Punjab ਪੰਜਾਬ ਕਾਂਗਰਸ ਵਿੱਚ ਵੱਡੀ ਹਲਚਲ, ਨਵਜੋਤ ਕੌਰ ਸਿੱਧੂ ਨੇ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਵਿੱਚ ਵੱਡੀ ਹਲਚਲ, ਨਵਜੋਤ ਕੌਰ ਸਿੱਧੂ ਨੇ ਦਿੱਤਾ ਅਸਤੀਫ਼ਾ

0
61

ਪੰਜਾਬ: ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿਚਾਅ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉੱਤੇ ਗੰਭੀਰ ਅਤੇ ਸਨਸਨੀਖੇਜ਼ ਦੋਸ਼ ਲਗਾਏ ਹਨ। ਉਨ੍ਹਾਂ ਦੇ ਇਸ ਕਦਮ ਨਾਲ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।

ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਕਾਂਗਰਸ ਪਾਰਟੀ ਵਿੱਚ ਉਹਨਾਂ ਨੇਤਾਵਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਜੋ ਜ਼ਮੀਨੀ ਪੱਧਰ ’ਤੇ ਕੰਮ ਕਰਦੇ ਹਨ ਅਤੇ ਵਾਅਦੇ ਨਿਭਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਅੰਦਰ ਲੋਕਤੰਤਰਿਕ ਪ੍ਰਕਿਰਿਆ ਪੂਰੀ ਤਰ੍ਹਾਂ ਕਮਜ਼ੋਰ ਹੋ ਚੁੱਕੀ ਹੈ, ਜਿਸ ਕਾਰਨ ਉਹਨਾਂ ਨੂੰ ਇਹ ਕਠੋਰ ਫੈਸਲਾ ਲੈਣਾ ਪਿਆ।

ਉਨ੍ਹਾਂ ਨੇ ਪਾਰਟੀ ਅਨੁਸ਼ਾਸਨ ’ਤੇ ਵੀ ਗੰਭੀਰ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਆਸ਼ੂ, ਚੰਨੀ, ਭੱਠਲ ਅਤੇ ਡਾ. ਗਾਂਧੀ ਵਰਗੇ ਨੇਤਾਵਾਂ ਵੱਲੋਂ ਪਾਰਟੀ ਲੀਡਰਸ਼ਿਪ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ, ਪਰ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ। ਇਸਦੇ ਉਲਟ, ਨਵਜੋਤ ਕੌਰ ਸਿੱਧੂ ਮੁਤਾਬਕ, ਉਨ੍ਹਾਂ ਨੂੰ ਮੁਅੱਤਲੀ ਦਾ ਨੋਟਿਸ ਜਾਰੀ ਕਰ ਦਿੱਤਾ ਗਿਆ, ਜੋ ਪਾਰਟੀ ਦੀ ਦੋਹਰੀ ਨੀਤੀ ਨੂੰ ਦਰਸਾਉਂਦਾ ਹੈ।

ਸਿਆਸੀ ਮਾਹਿਰਾਂ ਦੇ ਅਨੁਸਾਰ, ਨਵਜੋਤ ਕੌਰ ਸਿੱਧੂ ਦਾ ਅਸਤੀਫ਼ਾ ਪੰਜਾਬ ਕਾਂਗਰਸ ਲਈ ਇੱਕ ਵੱਡਾ ਝਟਕਾ ਸਾਬਤ ਹੋ ਸਕਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਅੰਦਰੂਨੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।

LEAVE A REPLY

Please enter your comment!
Please enter your name here