Home Punjab ਪੰਜਾਬ ਦੀ ਸਿਆਸਤ ਵਿੱਚ ਵੱਡਾ ਫੇਰਬਦਲ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਦੀ ਸ਼੍ਰੋਮਣੀ...

ਪੰਜਾਬ ਦੀ ਸਿਆਸਤ ਵਿੱਚ ਵੱਡਾ ਫੇਰਬਦਲ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ

0
76

ਮੋਗਾ: ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਹੈ। ਮੋਗਾ ਜ਼ਿਲ੍ਹੇ ਦੀ ਸਾਬਕਾ ਮਹਿਲਾ ਵਿਧਾਇਕ ਰਾਜਵਿੰਦਰ ਕੌਰ ਨੇ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ ਹੈ। ਇਹ ਸ਼ਮੂਲੀਅਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਹੋਈ, ਜਿਸ ਨੂੰ ਸਿਆਸੀ ਹਲਕਿਆਂ ਵਿੱਚ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਗੌਰਤਲਬ ਹੈ ਕਿ ਰਾਜਵਿੰਦਰ ਕੌਰ ਨੇ ਸਾਲ 2017 ਵਿੱਚ ਨਿਹਾਲ ਸਿੰਘ ਵਾਲਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਲੜੀ ਸੀ, ਪਰ ਉਹ ਜਿੱਤ ਹਾਸਲ ਨਹੀਂ ਕਰ ਸਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਕੁਝ ਸਮੇਂ ਲਈ ਸਰਗਰਮ ਰਾਜਨੀਤੀ ਤੋਂ ਦੂਰੀ ਬਣਾਈ ਰੱਖੀ। ਹੁਣ ਅਕਾਲੀ ਦਲ ਵਿੱਚ ਵਾਪਸੀ ਕਰਕੇ ਉਨ੍ਹਾਂ ਨੇ ਮੁੜ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਸੰਕੇਤ ਦਿੱਤੇ ਹਨ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਰਾਜਵਿੰਦਰ ਕੌਰ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਤਜਰਬਾ ਅਤੇ ਲੋਕਾਂ ਨਾਲ ਡੂੰਘੀ ਪਕੜ ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਦੇਵੇਗੀ।

ਉੱਥੇ ਹੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਜਵਿੰਦਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਉਹ ਪਾਰਟੀ ਹੈ ਜੋ ਪੰਜਾਬ ਅਤੇ ਪੰਜਾਬੀਆਂ ਦੀ ਆਵਾਜ਼ ਨੂੰ ਡਟ ਕੇ ਉਭਾਰਦੀ ਹੈ। ਉਨ੍ਹਾਂ ਆਖਿਆ ਕਿ ਲੋਕਾਂ ਅਤੇ ਖੇਤਰ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਹ ਪੂਰੀ ਨਿਸ਼ਠਾ ਨਾਲ ਪਾਰਟੀ ਲਈ ਕੰਮ ਕਰਨਗੇ।

LEAVE A REPLY

Please enter your comment!
Please enter your name here