HomePunjabਬਿਕਰਮ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਹੋਣਗੇ ਰਿਹਾਅ

ਬਿਕਰਮ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਹੋਣਗੇ ਰਿਹਾਅ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਇਕ ਅਹੰਕਾਰਪੂਰਨ ਮੋੜ ਆਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਮਾਣਯੋਗ ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਹੁਕਮ ਜਾਰੀ ਕੀਤੇ ਹਨ, ਜਿਸ ਤੋਂ ਬਾਅਦ ਅਕਾਲੀ ਦਲ ਅਤੇ ਮਜੀਠੀਆ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਇਸ ਫ਼ੈਸਲੇ ਤੋਂ ਬਾਅਦ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਬਿਕਰਮ ਮਜੀਠੀਆ ਨੂੰ ਅੱਜ ਸਵੇਰੇ 10:30 ਵਜੇ ਨਾਭਾ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਮਜੀਠੀਆ ਵੱਲੋਂ ਹੇਠਲੀਆਂ ਅਦਾਲਤਾਂ ਵਿੱਚ ਕਈ ਵਾਰ ਜ਼ਮਾਨਤ ਲਈ ਅਰਜ਼ੀ ਦਿੱਤੀ ਗਈ, ਪਰ ਹਰ ਵਾਰ ਅਰਜ਼ੀ ਰੱਦ ਹੋਈ।

ਦਸੰਬਰ 2025 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਕਾਰਨ ਉਹ ਲੰਮੇ ਸਮੇਂ ਤੱਕ ਨਿਆਂਇਕ ਹਿਰਾਸਤ ਵਿੱਚ ਰਹੇ। ਹੁਣ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਨੂੰ ਅਕਾਲੀ ਦਲ ਲਈ ਵੱਡੀ ਕਾਨੂੰਨੀ ਅਤੇ ਸਿਆਸੀ ਕਾਮਯਾਬੀ ਵਜੋਂ ਵੇਖਿਆ ਜਾ ਰਿਹਾ ਹੈ।

ਫ਼ੈਸਲੇ ਦੇ ਆਉਂਦੇ ਹੀ ਅਕਾਲੀ ਦਲ ਦੇ ਆਗੂਆਂ ਅਤੇ ਸਮਰਥਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਦਕਿ ਪੰਜਾਬ ਦੀ ਸਿਆਸਤ ਵਿੱਚ ਇਸ ਦੇ ਸੰਭਾਵਿਤ ਪ੍ਰਭਾਵਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments