Home Punjab ਹੁਸ਼ਿਆਰਪੁਰ ਦੇ ਪਿੰਡ ਸਤੋਰ ‘ਚ ਬੁਟੀਕ ਵਿੱਚ ਗੈਸ ਸਿਲੰਡਰ ਧਮਾਕਾ

ਹੁਸ਼ਿਆਰਪੁਰ ਦੇ ਪਿੰਡ ਸਤੋਰ ‘ਚ ਬੁਟੀਕ ਵਿੱਚ ਗੈਸ ਸਿਲੰਡਰ ਧਮਾਕਾ

0
76

ਹੁਸ਼ਿਆਰਪੁਰ: ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਤੋਰ ਵਿੱਚ ਸਥਿਤ ਇੱਕ ਬੁਟੀਕ ਵਿੱਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦਰਦਨਾਕ ਘਟਨਾ ਵਿੱਚ ਮਾਂ-ਧੀ ਅਤੇ ਫਾਇਰ ਬ੍ਰਿਗੇਡ ਦੇ ਦੋ ਕਰਮਚਾਰੀਆਂ ਸਮੇਤ ਕੁੱਲ ਪੰਜ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ।

ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹਾਦਸਾ ਸਵੇਰੇ ਕਰੀਬ 8 ਵਜੇ ਵਾਪਰਿਆ। ਬੁਟੀਕ ਵਿੱਚ ਲੱਗੇ ਗੈਸ ਸਿਲੰਡਰ ਵਿੱਚ ਲੀਕ ਹੋਣ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਬੁਟੀਕ ਨੂੰ ਭਾਰੀ ਨੁਕਸਾਨ ਪਹੁੰਚਿਆ।

ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਗੰਭੀਰ ਹੋਣ ਦੇ ਚਲਦੇ ਡਾਕਟਰਾਂ ਨੇ ਉਨ੍ਹਾਂ ਨੂੰ ਡੀ.ਐਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਪੁਲਿਸ ਵੱਲੋਂ ਮੌਕੇ ਦਾ ਮਾਇਨਾ ਕੀਤਾ ਜਾ ਰਿਹਾ ਹੈ ਅਤੇ ਗੈਸ ਲੀਕੇਜ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਰੇਲੂ ਅਤੇ ਵਪਾਰਕ ਸਥਾਨਾਂ ‘ਤੇ ਗੈਸ ਸਿਲੰਡਰਾਂ ਦੀ ਸੁਰੱਖਿਆ ਸੰਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਇਸ ਤਰ੍ਹਾਂ ਦੇ ਹਾਦਸਿਆਂ ਤੋਂ ਬਚਿਆ ਜਾ ਸਕੇ।

LEAVE A REPLY

Please enter your comment!
Please enter your name here