ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਗ੍ਰਿਫ਼ਤਾਰੀ ਦੇ ਮਾਮਲੇ ‘ਚ ਨਵਾਂ ਮੋੜ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਦਰਅਸਲ, ਜਲੰਧਰ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਸਿੰਘ ਤੋਂ ਜਲੰਧਰ ਪੁਲਿਸ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਪੁਲਿਸ ਨੇ ਅਦਾਲਤ ਵਿੱਚ ਨਵੀਂ ਅਰਜ਼ੀ ਦਾਇਰ ਕੀਤੀ ਹੈ। ਪੁਲਿਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੂੰ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛ-ਗਿੱਛ ਕਰਨੀ ਪਵੇਗੀ ਕਿਉਂਕਿ ਮਾਮਲੇ ਵਿੱਚ ਹਾਲੇ ਤੱਕ ਕਈ ਗੱਲਾਂ ਸਪੱਸ਼ਟ ਨਹੀਂ ਹੋਈਆਂ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।

ਹਾਲ ਹੀ ਵਿੱਚ ਪੁਲਿਸ ਨੇ ਲਵਪ੍ਰੀਤ, ਹਰਪ੍ਰੀਤ ਉਰਫ਼ ਹੈਪੀ ਅਤੇ ਸੰਦੀਪ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਵਿੱਚੋਂ ਲਵਪ੍ਰੀਤ ਅਤੇ ਹਰਪ੍ਰੀਤ ਨੂੰ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਪੁਲਿਸ ਨੇ ਅਦਾਲਤ ਤੋਂ ਹਰਪ੍ਰੀਤ ਅਤੇ ਲਵਪ੍ਰੀਤ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਇੱਕ ਦਿਨ ਦਾ ਵੀ ਰਿਮਾਂਡ ਨਹੀਂ ਦਿੱਤਾ ਜਦੋਂਕਿ ਲਵਪ੍ਰੀਤ ਅਤੇ ਹਰਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਗਏ।

Leave a Reply

Your email address will not be published. Required fields are marked *