Home Punjab ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ 5 ਫਰਵਰੀ ਨੂੰ ਪ੍ਰਦਰਸ਼ਨ ਦਾ ਐਲਾਨ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ 5 ਫਰਵਰੀ ਨੂੰ ਪ੍ਰਦਰਸ਼ਨ ਦਾ ਐਲਾਨ

0
79

ਚੰਡੀਗੜ੍ਹ : ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਇੱਕ ਵਾਰ ਫਿਰ ਸੂਬਾ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਦੇ ਸੱਦੇ ਅਨੁਸਾਰ ਭਲਕੇ, 5 ਫਰਵਰੀ ਨੂੰ ਪੰਜਾਬ ਭਰ ਵਿੱਚ ਸਾਰੇ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਕਾਫੀ ਸਮੇਂ ਤੋਂ ਸਰਕਾਰ ਦੇ ਸਾਹਮਣੇ ਰੱਖੀਆਂ ਜਾ ਰਹੀਆਂ ਹਨ, ਪਰ ਹੁਣ ਤੱਕ ਸਿਰਫ਼ ਭਰੋਸੇ ਹੀ ਮਿਲੇ ਹਨ।

ਪੰਧੇਰ ਨੇ ਸਪੱਸ਼ਟ ਕੀਤਾ ਕਿ ਜਦ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ’ਤੇ ਦਬਾਅ ਪਾਉਣ ਜਾਂ ਗ੍ਰਿਫ਼ਤਾਰੀਆਂ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਸੰਘਰਸ਼ ਦਾ ਘੇਰਾ ਪੂਰੇ ਪੰਜਾਬ ਵਿੱਚ ਫੈਲਾਇਆ ਜਾਵੇਗਾ।

LEAVE A REPLY

Please enter your comment!
Please enter your name here