Home National ਵੋਟਰ ਸੂਚੀ ਰਿਵੀਜ਼ਨ ਮਾਮਲਾ: ਮੁੱਖ ਮੰਤਰੀ ਮਮਤਾ ਬੈਨਰਜੀ ਸੁਪਰੀਮ ਕੋਰਟ ਪਹੁੰਚੀ

ਵੋਟਰ ਸੂਚੀ ਰਿਵੀਜ਼ਨ ਮਾਮਲਾ: ਮੁੱਖ ਮੰਤਰੀ ਮਮਤਾ ਬੈਨਰਜੀ ਸੁਪਰੀਮ ਕੋਰਟ ਪਹੁੰਚੀ

0
53

ਪੱਛਮੀ ਬੰਗਾਲ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬੁੱਧਵਾਰ ਨੂੰ ਸੁਪਰੀਮ ਕੋਰਟ ਪਹੁੰਚੀ, ਜਿੱਥੇ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਮਹੱਤਵਪੂਰਨ ਸੁਣਵਾਈ ਹੋਈ।

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਇੱਕ ਅੰਤਰਿਮ ਅਰਜ਼ੀ ਵੀ ਦਾਇਰ ਕੀਤੀ ਹੈ ਅਤੇ ਉਹ ਆਪਣੇ ਵਕੀਲਾਂ ਨਾਲ ਕੋਰਟ ਰੂਮ ਨੰਬਰ 1 ਵਿੱਚ ਮੌਜੂਦ ਰਹੀ। ਬੀਤੇ ਦਿਨ ਮੁੱਖ ਮੰਤਰੀ ਦੇ ਨਾਮ ‘ਤੇ ਐਂਟਰੀ ਪਾਸ ਵੀ ਜਾਰੀ ਕੀਤਾ ਗਿਆ ਸੀ।

ਸੁਪਰੀਮ ਕੋਰਟ ਦੀ ਵੈੱਬਸਾਈਟ ਮੁਤਾਬਕ, ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵਿਪੁਲ ਐਮ. ਪੰਚੋਲੀ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਇਹ ਪਟੀਸ਼ਨਾਂ ਮਮਤਾ ਬੈਨਰਜੀ ਸਮੇਤ ਮੋਸਤਾਰੀ ਬਾਨੋ, ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਡੇਰੇਕ ਓ’ਬ੍ਰਾਇਨ ਅਤੇ ਡੋਲਾ ਸੇਨ ਵੱਲੋਂ ਦਾਇਰ ਕੀਤੀਆਂ ਗਈਆਂ ਹਨ। ਮਾਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਵੀ ਕਾਫ਼ੀ ਚਰਚਾ ਚੱਲ ਰਹੀ ਹੈ।

LEAVE A REPLY

Please enter your comment!
Please enter your name here