ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਵਿਧਾਇਕ ਵਜੋਂ ਸਹੁੰ ਚੁੱਕੀ। ਅੱਜ ਯਾਨੀ ਬੁੱਧਵਾਰ ਨੂੰ ਉਹ ਚੰਡੀਗੜ੍ਹ ਪੁੱਜੇ ਅਤੇ ਸਹੁੰ ਚੁੱਕੀ। ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਸੀ, ਇਸ ਲਈ ਉਨ੍ਹਾਂ ਨੂੰ ਅੱਜ ਦਾ ਸਮਾਂ ਦਿੱਤਾ ਗਿਆ। ਜਲਦੀ ਹੀ ਮਹਿੰਦਰ ਭਗਤ ਨੂੰ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਨੂੰ ਖੇਡ ਮੰਤਰੀ ਬਣਾਇਆ ਜਾ ਸਕਦਾ ਹੈ। ਗੁਰਮੀਤ ਮੀਤ ਹੇਅਰ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਕੋਈ ਨਵਾਂ ਮੰਤਰੀ ਨਹੀਂ ਬਣਾਇਆ ਗਿਆ। ਹੁਣ ਭਗਤ ਨੂੰ ਖੇਡ ਮੰਤਰੀ ਬਣਾਇਆ ਜਾ ਸਕਦਾ ਹੈ। ਸਹੁੰ ਚੁੱਕਣ ਤੋਂ ਪਹਿਲਾਂ ਭਗਤ ਨੇ ਆਪਣੇ ਪਰਿਵਾਰ ਸਮੇਤ ਸੀਐੱਮ ਮਾਨ ਨਾਲ ਮੁਲਾਕਾਤ ਕੀਤੀ ਸੀ।
Related Posts
ਸੂਬਾ ਸਰਕਾਰ ਵੱਲੋਂ ਜ਼ਿਲ੍ਹਿਆਂ ਦੇ 9268 ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਦੀ…
ਅੱਜ ਹਿੰਦੂ ਸੰਗਠਨਾਂ ਵੱਲੋਂ CM ਭਗਵੰਤ ਮਾਨ ਨਾਲ ਕੀਤੀ ਗਈ ਮੁਲਾਕਾਤ
ਖੰਨਾ ਦੇ ਸ਼ਿਵਪੁਰੀ ਮੰਦਰ ‘ਚ ਹੋਈ ਚੋਰੀ ਦੇ ਮਾਮਲੇ ਨੂੰ ਸੁਲਝਾਉਣ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਅੱਜ ਮੁੱਖ ਮੰਤਰੀ ਭਗਵੰਤ…
ਅਜਾਦ ਨਗਰ ਵਿਕਾਸ ਕਮੇਟੀ ਦੇ ਮੈਂਬਰ ਕਵਮਸ਼ਨਰ ਨਗਰ ਵਨਗਮ ਨੂੰ ਵਮਲੇ
ਅੱਜ ਮਿਤੀ 7 ਅਕਤੂਬਰ ਦਿਨ ਸੋਮਵਾਰ ਏਕਤਾ, ਸ਼ਾਂਤੀ ਅਤੇ ਵਿਕਾਸ ਦੀ ਪ੍ਰਤੀਕ ਅਜਾਦ ਨਗਰ ਵਿਕਾਸ ਕਮੇਟੀ ਦੇ ਮੈਂਬਰ ਨਗਰ ਨਿਗਮ…