ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ 50 ਹਜ਼ਾਰ ਦੇ ਕਰੀਬ ਲੋਕਾਂ ਨੇ ਸ਼ਿਰਕਤ ਕੀਤੀ। ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ।
ਸਾਹਮਣੇ ਆਈ ਵੀਡੀਓ ਮੁਤਾਬਕ ਟਰੰਪ ਸਹੁੰ ਚੁੱਕਣ ਤੋਂ ਪਹਿਲਾਂ ਆਪਣੀ ਪਤਨੀ ਮੇਲਾਨੀਆ ਨਾਲ ਸਟੇਜ ‘ਤੇ ਮੌਜੂਦ ਸਨ। ਪੰਨੂ ਸਟੇਜ ਦੇ ਬਿਲਕੁਲ ਨੇੜੇ ਹੀ ਸਾਹਮਣੇ ਨਜ਼ਰ ਆ ਰਿਹਾ ਹੈ। ਸਹੁੰ ਚੁੱਕ ਸਮਾਗਮ ਵਿੱਚ ਆਏ ਲੋਕ ਅਮਰੀਕਾ-ਯੂਐਸਏ ਦੇ ਨਾਅਰੇ ਲਗਾ ਰਹੇ ਸਨ। ਅਚਾਨਕ ਪੰਨੂ ਸਾਹਮਣੇ ਆਉਂਦਾ ਹੈ ਅਤੇ ਖਾਲਿਸਤਾਨੀ ਜ਼ਿੰਦਾਬਾਦ ਦੇ ਨਾਅਰੇ ਲਗਾਉਣ ਲੱਗ ਪੈਂਦਾ ਹੈ।
ਦਾਅਵਾ ਕੀਤਾ ਗਿਆ ਹੈ ਕਿ ਇਹ ਵੀਡੀਓ ਸੋਮਵਾਰ, 22 ਜਨਵਰੀ ਦੀ ਅਮਰੀਕੀ ਸੰਸਦ ਕੈਪੀਟਲ ਹਿੱਲ ਦੀ ਹੈ। ਪੰਨੂ ਨੇ ਦਾਅਵਾ ਕੀਤਾ ਹੈ ਕਿ ਉਸਨੂੰ ਟਰੰਪ ਗਰੁੱਪ ਨੇ ਸੱਦਾ ਦਿੱਤਾ ਸੀ। ਪੰਨੂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਇੱਥੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ। ਹਾਲਾਂਕਿ ਕੌਮਾਂਤਰੀ ਮੀਡੀਆ ਰਿਪੋਰਟਾਂ ਮੁਤਾਬਕ ਪੰਨੂ ਨੇ ਸਹੁੰ ਚੁੱਕ ਪ੍ਰੋਗਰਾਮ ਲਈ ਟਿਕਟ ਖਰੀਦੀ ਸੀ।