Home Punjab ਜਲੰਧਰ ‘ਚ AAP ਆਗੂ ਦੇ ਕਰੀਬੀ ਲੱਕੀ ਓਬਰਾਏ ਦੀ ਗੋਲੀਆਂ ਮਾਰ ਕੇ...

ਜਲੰਧਰ ‘ਚ AAP ਆਗੂ ਦੇ ਕਰੀਬੀ ਲੱਕੀ ਓਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ

0
2

ਜਲੰਧਰ: ਜਲੰਧਰ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਬਦਮਾਸ਼ਾਂ ਨੇ ਆਮ ਆਦਮੀ ਪਾਰਟੀ ਜਲੰਧਰ ਛਾਉਣੀ ਦੀ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਹੀਰਾ ਦੇ ਕਰੀਬੀ ਮੰਨੇ ਜਾਂਦੇ ਲੱਕੀ ਓਬਰਾਏ ‘ਤੇ ਅੰਧਾਧੁੰਦ ਗੋਲੀਆਂ ਚਲਾ ਦਿੱਤੀਆਂ। ਇਸ ਗੰਭੀਰ ਹਮਲੇ ਵਿੱਚ ਲੱਕੀ ਓਬਰਾਏ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ, ਲੱਕੀ ਓਬਰਾਏ ਗੁਰਦੁਆਰਾ ਸਾਹਿਬ ਵਿੱਚ ਪਾਠ ਕਰਕੇ ਬਾਹਰ ਨਿਕਲੇ ਸਨ ਅਤੇ ਆਪਣੀ ਕਾਰ ਵਿੱਚ ਬੈਠ ਕੇ ਘਰ ਵਾਪਸ ਜਾ ਰਹੇ ਸਨ। ਇਸੇ ਦੌਰਾਨ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਬਦਮਾਸ਼ਾਂ ਨੇ ਉਨ੍ਹਾਂ ‘ਤੇ 8 ਤੋਂ 10 ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਲੱਕੀ ਓਬਰਾਏ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

NO COMMENTS

LEAVE A REPLY

Please enter your comment!
Please enter your name here