Google search engine
HomePunjabਨਸ਼ਿਆਂ ਖ਼ਿਲਾਫ਼ ਵੱਡਾ ਕਦਮ: ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਕ੍ਰਿਕਟ ਲੀਗ (PCL)...

ਨਸ਼ਿਆਂ ਖ਼ਿਲਾਫ਼ ਵੱਡਾ ਕਦਮ: ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਕ੍ਰਿਕਟ ਲੀਗ (PCL) ਦੀ ਸ਼ੁਰੂਆਤ ਨੂੰ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਬਹਾਲ ਕਰਦੇ ਹੋਏ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਦ੍ਰਿੜ੍ਹ ਸੰਕਲਪ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਨੂੰ ਸਿਰਫ਼ ਇੱਕ ਆਊਟਰੀਚ ਪ੍ਰੋਗਰਾਮ ਨਹੀਂ, ਸਗੋਂ ਨੌਜਵਾਨਾਂ ਦੇ ਸ਼ਕਤੀਕਰਨ ਲਈ ਇੱਕ ਰਣਨੀਤਕ ਦਖ਼ਲ ਵਜੋਂ ਲਾਗੂ ਕੀਤਾ ਜਾਵੇਗਾ।

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੀ ਤਰਜ਼ ’ਤੇ ਕਰਵਾਈ ਜਾਣ ਵਾਲੀ ਇਸ ਲੀਗ ਵਿੱਚ ਜ਼ਿਲ੍ਹਾ ਅਤੇ ਖੇਤਰੀ ਪੱਧਰ ’ਤੇ ਟੀਮਾਂ ਬਣਾਈਆਂ ਜਾਣਗੀਆਂ। ਇਹ ਲੀਗ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਹਿਯੋਗ ਨਾਲ ਕਰਵਾਈ ਜਾਵੇਗੀ। ਲੀਗ ਦਾ ਮੁੱਖ ਉਦੇਸ਼ ਸੂਬੇ ਭਰ ਵਿੱਚੋਂ ਨੌਜਵਾਨ ਕ੍ਰਿਕਟ ਪ੍ਰਤਿਭਾ ਦੀ ਪਛਾਣ ਕਰਨਾ, ਉਸ ਨੂੰ ਨਿਖਾਰਨਾ ਅਤੇ ਪੇਸ਼ੇਵਰ ਖੇਡ ਮੰਚ ਤੱਕ ਲੈ ਕੇ ਜਾਣਾ ਹੈ।

ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦਾ ਟੀਚਾ ਖੇਡਾਂ ਨੂੰ ਇੱਕ ਵਿਆਪਕ ਇਕੋ-ਸਿਸਟਮ ਦੇ ਤੌਰ ’ਤੇ ਵਿਕਸਤ ਕਰਨਾ ਹੈ, ਜਿਸ ਨਾਲ ਜ਼ਿਲ੍ਹਾ ਅਤੇ ਰਾਜ ਪੱਧਰੀ ਲੀਗਾਂ ਰਾਹੀਂ ਨੌਜਵਾਨਾਂ ਨੂੰ ਅਨੁਸ਼ਾਸਨ, ਮੌਕੇ ਅਤੇ ਰਾਸ਼ਟਰੀ ਪ੍ਰਤੀਨਿਧਤਾ ਵੱਲ ਲਿਜਾਇਆ ਜਾਵੇ।

ਮੁੱਖ ਮੰਤਰੀ ਨੇ ਕਿਹਾ,
“ਅੱਜ ਚੰਡੀਗੜ੍ਹ ਵਿੱਚ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੂਬੇ ਭਰ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣ।”

ਪੰਜਾਬ ਕ੍ਰਿਕਟ ਲੀਗ ਦੇ ਢਾਂਚੇ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੂਰਨਾਮੈਂਟ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਮਾਝਾ, ਦੋਆਬਾ ਅਤੇ ਮਾਲਵਾ ਵਰਗੇ ਖੇਤਰੀ ਆਧਾਰ ’ਤੇ ਟੀਮਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਲੀਗਾਂ ਨੇ ਦੁਨੀਆ ਭਰ ਵਿੱਚ ਕ੍ਰਿਕਟ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਇਮਰਾਨ ਖਾਨ ਤੇ ਅਰਜੁਨ ਰਾਣਾਤੁੰਗਾ ਵਰਗੇ ਕ੍ਰਿਕਟਰਾਂ ਨੇ ਇਨ੍ਹਾਂ ਮਾਡਲਾਂ ਰਾਹੀਂ ਵਿਸ਼ਵ ਕ੍ਰਿਕਟ ਨੂੰ ਨਵੀਂ ਉਚਾਈ ਦਿੱਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕ੍ਰਿਕਟ ਲੀਗ ਭਵਿੱਖ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਲਈ ਕ੍ਰਿਕਟਰਾਂ ਦਾ ਮਜ਼ਬੂਤ ਪੂਲ ਤਿਆਰ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਹੋਰਨਾਂ ਖੇਡਾਂ ਵਾਲੀਬਾਲ, ਫੁੱਟਬਾਲ, ਹਾਕੀ, ਬਾਸਕਟਬਾਲ, ਖੋ-ਖੋ ਅਤੇ ਕਬੱਡੀ ਲਈ ਵੀ ਜ਼ਿਲ੍ਹਾ ਅਤੇ ਰਾਜ ਪੱਧਰੀ ਲੀਗਾਂ ਸ਼ੁਰੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਪੰਜਾਬ ਦੀ ਖੇਡ ਵਿਰਾਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬੇਹੱਦ ਪ੍ਰਤਿਭਾਸ਼ਾਲੀ ਨੌਜਵਾਨ ਹਨ ਅਤੇ ਸਰਕਾਰ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਲਈ ਤਗਮੇ ਜਿੱਤਣ ਯੋਗ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦਿੰਦੀਆਂ ਹਨ, ਸ਼ਖ਼ਸੀਅਤ ਨਿਖਾਰਦੀਆਂ ਹਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਦੇ ਮੌਕੇ ਪ੍ਰਦਾਨ ਕਰਦੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments