Google search engine
HomePunjabਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਗ੍ਰਿਫ਼ਤਾਰ, ਪਾਕਿਸਤਾਨ-ਸਮਰਥਿਤ ਸਾਜ਼ਿਸ਼ ਨਾਕਾਮ

ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਗ੍ਰਿਫ਼ਤਾਰ, ਪਾਕਿਸਤਾਨ-ਸਮਰਥਿਤ ਸਾਜ਼ਿਸ਼ ਨਾਕਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਆਰਡੀਐਕਸ ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਦੀ ਆਈਐਸਆਈ-ਸਮਰਥਿਤ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰਾਹੁਲ ਕੁਮਾਰ ਉਰਫ਼ ਗੱਜੂ ਵਾਸੀ ਚਮਰੰਗ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਕਿ ਇੱਕ ਸੈਲੂਨ ਵਿੱਚ ਸਹਾਇਕ ਵਜੋਂ ਕੰਮ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਹੁਲ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਨਾਲ ਸੰਪਰਕ ਵਿੱਚ ਸੀ। ਉਸਨੇ ਆਪਣੇ ਹੈਂਡਲਰ ਦੇ ਹੁਕਮਾਂ ‘ਤੇ ਸ਼ਹਿਰ ਦੇ ਬਾਹਰ ਇੱਕ ਨਿਰਧਾਰਤ ਥਾਂ ਤੋਂ ਆਈਈਡੀ ਵਾਲੀ ਖੇਪ ਪ੍ਰਾਪਤ ਕੀਤੀ ਸੀ। ਇਹ ਡਿਵਾਈਸ ਪੀਵੀਸੀ ਪਾਈਪ ਦੀ ਕੇਸਿੰਗ ਵਿੱਚ ਲੁਕਾਈ ਗਈ ਸੀ ਤਾਂ ਜੋ ਇਸਦਾ ਆਸਾਨੀ ਨਾਲ ਪਤਾ ਨਾ ਲੱਗ ਸਕੇ।

ਉਨ੍ਹਾਂ ਦੱਸਿਆ ਕਿ ਆਈਈਡੀ ਦੀ ਡਿਲੀਵਰੀ ਦੇ ਸਰੋਤ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ।

ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਾਕਿਸਤਾਨ ਤੋਂ ਆਈਈਡੀ ਭੇਜਣ ਬਾਰੇ ਮਿਲੀ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਸ਼ੱਕੀ ਰਾਹੁਲ ਉਰਫ਼ ਗੱਜੂ ਨੂੰ ਕਾਬੂ ਕਰਕੇ ਉਸ ਕੋਲੋਂ ਆਈਈਡੀ ਬਰਾਮਦ ਕੀਤੀ ਗਈ।

ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਰਾਹੁਲ 2022 ਵਿੱਚ ਆਪਣੇ ਵਿਦੇਸ਼ੀ ਹੈਂਡਲਰ ਦੇ ਪੰਜਾਬ ਦੌਰੇ ਦੌਰਾਨ ਉਸਦੇ ਸੰਪਰਕ ਵਿੱਚ ਆਇਆ ਸੀ। ਦੋਵੇਂ ਏਨਕ੍ਰਿਪਟਡ ਮੋਬਾਈਲ ਐਪਸ ਰਾਹੀਂ ਸੰਪਰਕ ਵਿੱਚ ਰਹਿੰਦੇ ਸਨ। ਹੈਂਡਲਰ ਨੇ ਸ਼ੁਰੂ ਵਿੱਚ ਉਸਨੂੰ ਛੋਟੀਆਂ ਰਕਮਾਂ ਦੇ ਕੇ ਭਰੋਸੇ ਵਿੱਚ ਲਿਆ ਅਤੇ ਬਾਅਦ ਵਿੱਚ ਉਸਨੂੰ ਇਹ ਕੰਮ ਸੌਂਪਿਆ।

ਇਸ ਸਬੰਧੀ ਐਫਆਈਆਰ ਨੰਬਰ 08 ਮਿਤੀ 09.02.2026 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ। ਮਾਮਲਾ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61(2) ਤਹਿਤ ਦਰਜ ਕੀਤਾ ਗਿਆ ਹੈ।

ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਰਾਜ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਾਰਵਾਈ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments