Monday, August 24, 2026
Home Punjab ਮੁਹਾਲੀ ਦੇ 4 ਸਕੂਲਾਂ ਨੂੰ ਬੰਬ ਦੀ ਧਮਕੀ, ਸਕੂਲ ਤੁਰੰਤ ਬੰਦ

ਮੁਹਾਲੀ ਦੇ 4 ਸਕੂਲਾਂ ਨੂੰ ਬੰਬ ਦੀ ਧਮਕੀ, ਸਕੂਲ ਤੁਰੰਤ ਬੰਦ

0
58

ਮੁਹਾਲੀ: ਚੰਡੀਗੜ੍ਹ ਤੋਂ ਬਾਅਦ ਹੁਣ ਮੁਹਾਲੀ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈ-ਮੇਲਾਂ ਪ੍ਰਾਪਤ ਹੋਈਆਂ ਹਨ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸਾਰੇ ਪ੍ਰਭਾਵਿਤ ਸਕੂਲ ਬੰਦ ਕਰਵਾ ਦਿੱਤੇ ਗਏ ਅਤੇ ਬੱਚਿਆਂ ਤੇ ਸਟਾਫ ਨੂੰ ਸੁਰੱਖਿਅਤ ਢੰਗ ਨਾਲ ਘਰ ਭੇਜ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਧਮਕੀ ਭਰੀਆਂ ਈ-ਮੇਲਾਂ ਸਵੇਰੇ ਸਕੂਲ ਪ੍ਰਬੰਧਕਾਂ ਨੂੰ ਮਿਲੀਆਂ, ਜਿਸ ਤੋਂ ਬਾਅਦ ਪੁਲਿਸ ਅਤੇ ਬੰਬ ਨਿਰੋਧਕ ਦਸਤਿਆਂ ਨੂੰ ਮੌਕੇ ‘ਤੇ ਬੁਲਾਇਆ ਗਿਆ। ਸੁਰੱਖਿਆ ਏਜੰਸੀਆਂ ਵੱਲੋਂ ਸਕੂਲ ਪ੍ਰਾਂਗਣ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।


LEAVE A REPLY

Please enter your comment!
Please enter your name here