ਵਾਸ਼ਿੰਗਟਨ : ਡੋਨਾਲਡ ਟਰੰਪ ਨੂੰ ਉਨ੍ਹਾਂ ਦੇ ਬੇਬਾਕ ਅੰਦਾਜ਼ ਲਈ ਜਾਣਿਆ ਜਾਂਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੱਤਾ ਸੰਭਾਲਦੇ ਹੀ ਪਾਕਿਸਤਾਨ ਨੂੰ ਵੱਡਾ ਝਟਕਾ ਦਿੱਤਾ ਹੈ। ਟਰੰਪ ਦੇ ਇੱਕ ਕਾਰਜਕਾਰੀ ਆਦੇਸ਼ ਤੋਂ ਬਾਅਦ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਵਿਦੇਸ਼ੀ ਸਹਾਇਤਾ ਤੁਰੰਤ ਪ੍ਰਭਾਵ ਨਾਲ ਰੋਕ ਦਿੱਤੀ ਗਈ ਹੈ।
ਇਸ ਨੂੰ ਪਾਕਿਸਤਾਨ ‘ਤੇ ਅਮਰੀਕਾ ਦੀ ਸਭ ਤੋਂ ਵੱਡੀ ਆਰਥਿਕ ਪਾਬੰਦੀ ਮੰਨਿਆ ਜਾ ਰਿਹਾ ਹੈ। ਪਾਕਿਸਤਾਨ ਨੂੰ ਦਿੱਤੀ ਗਈ ਹਰ ਤਰ੍ਹਾਂ ਦੀ ਸਹਾਇਤਾ ਦਾ ਹੁਣ ਮੁੜ ਮੁਲਾਂਕਣ ਕੀਤਾ ਜਾ ਰਿਹਾ ਹੈ। ਮੰਗਲਵਾਰ ਨੂੰ ਜੀਓ ਨਿਊਜ਼ ਦੀ ਖਬਰ ਮੁਤਾਬਕ ਟਰੰਪ ਦੇ ਇਸ ਕਦਮ ਨਾਲ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਾ ਹੈ।
ਅਮਰੀਕਾ ਵੱਲੋਂ ਤੁਰੰਤ ਸਹਾਇਤਾ ਰੋਕੇ ਜਾਣ ਕਾਰਨ ਪਾਕਿਸਤਾਨ ਵਿੱਚ ਯੂਨਾਈਟਿਡ ਸਟੇਟਸ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ (ਯੂ. ਐੱਸ. ਏ. ਆਈ. ਡੀ.) ਦੇ ਕਈ ਮਹੱਤਵਪੂਰਨ ਪ੍ਰੋਜੈਕਟ ਤੁਰੰਤ ਰੁਕ ਗਏ ਹਨ, ਇਸ ਵਿਚ ਸੱਭਿਆਚਾਰਕ ਸੰਭਾਲ ਲਈ ਰਾਜਦੂਤ ਫੰਡ (AFCP) ਸਮੇਤ, ਜੋ ਕਿ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਇੱਕ ਪ੍ਰਮੁੱਖ ਪ੍ਰੋਗਰਾਮ ਹੈ।