HomePunjabਤਰਨ ਤਾਰਨ ਲਾਅ ਕਾਲਜ ਗੋਲੀਕਾਂਡ: ਕੁੜੀ ਦੇ ਕਤਲ ਮਗਰੋਂ ਖੁਦ ਨੂੰ ਗੋਲੀ...

ਤਰਨ ਤਾਰਨ ਲਾਅ ਕਾਲਜ ਗੋਲੀਕਾਂਡ: ਕੁੜੀ ਦੇ ਕਤਲ ਮਗਰੋਂ ਖੁਦ ਨੂੰ ਗੋਲੀ ਮਾਰਨ ਵਾਲੇ ਨੌਜਵਾਨ ਦੀ ਹਸਪਤਾਲ ‘ਚ ਮੌਤ

ਤਰਨ ਤਾਰਨ: ਤਰਨ ਤਾਰਨ ਦੇ ਲਾਅ ਕਾਲਜ ਵਿੱਚ ਪੜ੍ਹ ਰਹੀ ਇਕ ਵਿਦਿਆਰਥਣ ਨੂੰ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰਨ ਵਾਲੇ ਨੌਜਵਾਨ ਪ੍ਰਿੰਸ ਦੀ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਪ੍ਰਿੰਸ ਦੇ ਸਿਰ ਵਿੱਚ ਗੋਲੀ ਲੱਗੀ ਸੀ ਜੋ ਆਰ-ਪਾਰ ਹੋ ਗਈ ਸੀ। ਇਸ ਕਾਰਨ ਉਸ ਦੀ ਹਾਲਤ ਸ਼ੁਰੂ ਤੋਂ ਹੀ ਬਹੁਤ ਗੰਭੀਰ ਬਣੀ ਹੋਈ ਸੀ। ਹਸਪਤਾਲ ਪ੍ਰਸ਼ਾਸਨ ਵੱਲੋਂ ਉਸ ਦੀ ਜਾਨ ਬਚਾਉਣ ਲਈ ਪੂਰੀ ਕੋਸ਼ਿਸ਼ ਕੀਤੀ ਗਈ, ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਪ੍ਰਿੰਸ ਨੂੰ ਹਸਪਤਾਲ ਲਿਆਂਦਾ ਗਿਆ ਸੀ, ਉਸ ਵੇਲੇ ਉਸ ਦੀ ਹਾਲਤ ਬੇਹੱਦ ਨਾਜ਼ੁਕ ਸੀ। ਬੀਤੀ ਸ਼ਾਮ ਤੋਂ ਉਸ ਦਾ ਬਲੱਡ ਪ੍ਰੈਸ਼ਰ ਲਗਾਤਾਰ ਘੱਟ ਰਿਹਾ ਸੀ ਅਤੇ ਸਾਹ ਲੈਣ ਵਿੱਚ ਦਿੱਕਤ ਆਉਣ ਕਾਰਨ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਆਈਸੀਯੂ ਵਿੱਚ ਡਾਕਟਰਾਂ ਦੀ ਵਿਸ਼ੇਸ਼ ਟੀਮ ਵੱਲੋਂ ਲਗਾਤਾਰ ਇਲਾਜ ਕੀਤਾ ਗਿਆ, ਪਰ ਹਾਲਤ ਵਿੱਚ ਸੁਧਾਰ ਨਾ ਆਉਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਘਟਨਾ ਦੇ ਪਿਛਲੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments