ਐਨ.ਐਸ.ਏ ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਚੁੱਕੇ ਹਨ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ ਐਨ.ਐਸ.ਏ ਤਹਿਤ ਕੀਤੀ ਸਾਰੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਐਨ.ਐਸ.ਏ. ਆਈ.ਪੀ.ਸੀ ਤਹਿਤ ਉਨ੍ਹਾਂ ਦੀ ਗ੍ਰਿਫ਼ਤਾਰੀ ਗ਼ੈਰ-ਕਾਨੂੰਨੀ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਤੋਂ 2600 ਕਿਲੋਮੀਟਰ ਦੂਰ ਇੱਕ ਸਾਲ ਤੋਂ ਵੱਧ ਸਮੇਂ ਤੱਕ ਹਿਰਾਸਤ ਵਿੱਚ ਰੱਖ ਕੇ ਉਨ੍ਹਾਂ ਦਾ ਆਜ਼ਾਦੀ ਦਾ ਹੱਕ ਪੂਰੀ ਤਰ੍ਹਾਂ ਨਾਲ ਖੋਹ ਲਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਬਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਬੋਲਣ ਦੀ ਸਜ਼ਾ ਦਿੱਤੀ ਜਾ ਰਹੀ ਹੈ, ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਅਰਜ਼ੀ ਨੂੰ ਅੰਮ੍ਰਿਤਸਰ ਦੇ ਡੀ.ਸੀ ਦੁਆਰਾ NSA ਲਗਾਏ ਜਾਣ ਨੂੰ ਗਲਤ ਦੱਸਿਆ ਹੈ।