Home Punjab ਮੁੱਖ ਮੰਤਰੀ ਮਾਨ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਮੁੱਖ ਮੰਤਰੀ ਮਾਨ ਨੂੰ ਮਿਲੀ ਹਸਪਤਾਲ ਤੋਂ ਛੁੱਟੀ

0
3

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹਨਾਂ ਨੂੰ 16 ਫਰਵਰੀ ਨੂੰ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਦਾਖਲ ਕਰਵਾਇਆ ਗਿਆ ਸੀ।

ਡਾਕਟਰਾਂ ਦੀ ਦੇਖ-ਰੇਖ ਹੇਠ ਇਲਾਜ ਤੋਂ ਬਾਅਦ ਹੁਣ ਉਹਨਾਂ ਦੀ ਸਿਹਤ ਵਿੱਚ ਸੁਧਾਰ ਆਇਆ ਹੈ। ਮੈਡੀਕਲ ਟੀਮ ਵੱਲੋਂ ਹਾਲਤ ਨੂੰ ਸਥਿਰ ਅਤੇ ਸੰਤੋਸ਼ਜਨਕ ਕਰਾਰ ਦਿੰਦਿਆਂ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਸਰਕਾਰੀ ਸਰੋਤਾਂ ਮੁਤਾਬਕ, ਮੁੱਖ ਮੰਤਰੀ ਘਰ ਰਹਿੰਦੇ ਹੋਏ ਕੁਝ ਦਿਨ ਅਰਾਮ ਕਰਨਗੇ ਅਤੇ ਡਾਕਟਰਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਨਗੇ। ਇਸ ਦੌਰਾਨ ਉਹ ਸਰਕਾਰੀ ਕੰਮਕਾਜ ਦੀ ਸਮੀਖਿਆ ਵੀ ਕਰਦੇ ਰਹਿਣਗੇ।

NO COMMENTS

LEAVE A REPLY

Please enter your comment!
Please enter your name here