Thursday, July 16, 2026
Home Punjab ਲੁਧਿਆਣਾ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 320 ਗ੍ਰਾਮ ਹੈਰੋਇਨ ਸਮੇਤ ਦੋ...

ਲੁਧਿਆਣਾ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 320 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

0
44

ਲੁਧਿਆਣਾ: ਲੁਧਿਆਣਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਤਿੱਖੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਕਮਿਸ਼ਨਰ ਪੁਲਿਸ ਸਵਪਨ ਸ਼ਰਮਾ ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਪੈਸ਼ਲ ਸੈੱਲ ਦੀ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਫਰਵਰੀ 2026 ਨੂੰ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਟੀ-ਪੁਆਇੰਟ ਪਿੰਡ ਸੀੜਾ, ਥਾਣਾ ਮੇਹਰਬਾਨ ਦੇ ਇਲਾਕੇ ਵਿੱਚ ਦੋ ਵਿਅਕਤੀ ਸੰਦੇਹਜਨਕ ਹਾਲਤ ਵਿੱਚ ਖੜੇ ਮਿਲੇ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ।

ਕਾਨੂੰਨੀ ਪ੍ਰਕਿਰਿਆ ਅਨੁਸਾਰ ਤਲਾਸ਼ੀ ਲੈਣ ‘ਤੇ ਦੋਸ਼ੀਆਂ ਕੋਲੋਂ 320 ਗ੍ਰਾਮ ਹੈਰੋਇਨ, ₹9,000 ਡਰੱਗ ਮਨੀ, ਇੱਕ ਇਲੈਕਟ੍ਰੌਨਿਕ ਕੰਡਾ (ਨਸ਼ਾ ਤੋਲਣ ਲਈ), 25 ਮੋਮੀ ਜਿਪ ਲਾਕ ਲਿਫਾਫੇ (ਪੈਕਿੰਗ ਲਈ) ਬਰਾਮਦ ਕੀਤੇ ਗਏ। ਪੁਲਿਸ ਅਨੁਸਾਰ ਇਹ ਸਮੱਗਰੀ ਨਸ਼ੇ ਦੀ ਵਿਕਰੀ ਅਤੇ ਸਪਲਾਈ ਲਈ ਵਰਤੀ ਜਾਂਦੀ ਸੀ।

ਇਸ ਸਬੰਧੀ ਥਾਣਾ ਮੇਹਰਬਾਨ ਵਿਖੇ ਮੁਕੱਦਮਾ ਨੰਬਰ 25 ਮਿਤੀ 16.02.2026 ਅਧੀਨ ਧਾਰਾ 21C, 61 ਅਤੇ 85 NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਪੁਲਿਸ ਰਿਮਾਂਡ ਦੌਰਾਨ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਸ਼ਾ ਤਸਕਰੀ ਜਾਲ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸਪਲਾਇਰਾਂ ਦੀ ਪਛਾਣ ਕੀਤੀ ਜਾ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।

ਲੁਧਿਆਣਾ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।

LEAVE A REPLY

Please enter your comment!
Please enter your name here